ਵਿਧਾਇਕ ਬੱਗਾ ਵੱਲੋਂ ਲੱਕੜ ਬ੍ਰਿਜ 'ਤੇ ਨਵੀਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 4 ਨਵੰਬਰ (ਹਿੰ. ਸ.)। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ, ਲੁਧਿਆਣਾ ਸ਼ਹਿਰ ਨੂੰ ਜੋੜਨ ਵਾਲੇ ਪ੍ਰਮੁੱਖ ਪੁਰਾਣੇ ਲੱਕੜ ਬ੍ਰਿਜ ''ਤੇ ਨਵੀਂ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਦੰਡੀ ਸਵਾਮੀ ਮੰਦਿਰ ਦੇ ਰਾਜ ਕੁਮਾਰ ਸ਼ਰਮਾ ਦੇ ਸ਼ੁਭ ਆਸ਼ੀਰਵਾਦ ਨਾਲ ਕੀਤਾ।
.


ਲੁਧਿਆਣਾ, 4 ਨਵੰਬਰ (ਹਿੰ. ਸ.)। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ, ਲੁਧਿਆਣਾ ਸ਼ਹਿਰ ਨੂੰ ਜੋੜਨ ਵਾਲੇ ਪ੍ਰਮੁੱਖ ਪੁਰਾਣੇ ਲੱਕੜ ਬ੍ਰਿਜ 'ਤੇ ਨਵੀਂ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਦੰਡੀ ਸਵਾਮੀ ਮੰਦਿਰ ਦੇ ਰਾਜ ਕੁਮਾਰ ਸ਼ਰਮਾ ਦੇ ਸ਼ੁਭ ਆਸ਼ੀਰਵਾਦ ਨਾਲ ਕੀਤਾ।

ਇਸ ਮੌਕੇ ਕੰਮ ਦੀ ਗੁਣਵੱਤਾ ਦਾ ਨੀਰੀਖਣ ਕਰਨ ਲਈ ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਅਤੇ ਵੱਡੀ ਗਿਣਤੀ ਦੇ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਦੁਹਰਾਇਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵੱਖ-ਵੱਖ ਹਲਕਿਆਂ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਗਰਾਂਟਾ ਦੇ ਗੱਫੇ ਦਿੱਤੇ ਜਾ ਰਹੇ ਹਨ।

------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande