ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 4 ਨਵੰਬਰ (ਹਿੰ. ਸ.)। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ
.


ਅੰਮ੍ਰਿਤਸਰ, 4 ਨਵੰਬਰ (ਹਿੰ. ਸ.)। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande