ਪਰਾਲੀ ਸਾੜਨ ਤੋਂ ਰੋਕਣ ਲਈ ਐਸ.ਡੀ.ਐਮ ਹੁਸ਼ਿਆਰਪੁਰ ਨੇ ਦਿੱਤੇ ਸਖ਼ਤ ਨਿਰਦੇਸ਼
ਹੁਸ਼ਿਆਰਪੁਰ, 4 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਹੁਕਮਾਂ ਤਹਿਤ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਦੀ ਪ੍ਰਧਾਨਗੀ ਵਿਚ ਪਰਾਲੀ ਨੂੰ ਅੱਗ ਲਗਾਉਣ ‘ਤੇ ਰੋਕ ਸਬੰਧੀ ਗਸ਼ਤ ਨੂੰ ਲੈ ਕੇ ਇਕ ਮਹੱਤਵਪੂਰਨ ਮੀਟਿੰਗ ਐਸ.ਡੀ.ਐਮ ਦਫ਼ਤਰ ਵਿਚ ਕੀਤੀ ਗਈ। ਮੀਟਿੰਗ ਵਿੱਚ ਸੀ.ਡੀ.ਪੀ.ਓ ਬਲਾਕ ਹੁਸ਼
.


ਹੁਸ਼ਿਆਰਪੁਰ, 4 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਹੁਕਮਾਂ ਤਹਿਤ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਦੀ ਪ੍ਰਧਾਨਗੀ ਵਿਚ ਪਰਾਲੀ ਨੂੰ ਅੱਗ ਲਗਾਉਣ ‘ਤੇ ਰੋਕ ਸਬੰਧੀ ਗਸ਼ਤ ਨੂੰ ਲੈ ਕੇ ਇਕ ਮਹੱਤਵਪੂਰਨ ਮੀਟਿੰਗ ਐਸ.ਡੀ.ਐਮ ਦਫ਼ਤਰ ਵਿਚ ਕੀਤੀ ਗਈ।

ਮੀਟਿੰਗ ਵਿੱਚ ਸੀ.ਡੀ.ਪੀ.ਓ ਬਲਾਕ ਹੁਸ਼ਿਆਰਪੁਰ-1, 2 ਅਤੇ ਭੂੰਗਾ, ਬੀ.ਡੀ.ਪੀ.ਓ ਬਲਾਕ ਹੁਸ਼ਿਆਰਪੁਰ-1, 2 ਅਤੇ ਭੂੰਗਾ, ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਅਤੇ ਏ.ਡੀ.ਓ ਬਲਾਕ ਹੁਸ਼ਿਆਰਪੁਰ 1, 2 ਅਤੇ ਭੂੰਗਾ ਮੌਜੂਦ ਸਨ। ਐਸ.ਡੀ.ਐਮ ਨੇ ਸਾਰੇ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਸਖ਼ਤ ਨਜ਼ਰ ਰੱਖਣ ਅਤੇ ਕਿਸੇ ਵੀ ਉਲੰਘਣਾ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਪਰਾਲੀ ਨੂੰ ਸਾੜਨਾ ਵਾਤਾਵਰਨ ਲਈ ਬਹੁਤ ਹਾਨੀਕਾਰਕ ਹੈ ਅਤੇ ਇਹ ਹਵਾ ਪ੍ਰਦੂਸ਼ਣ ਨੂੰ ਖ਼ਤਰਨਾਕ ਪੱਧਰ ਤੱਕ ਵਧਾਉਂਦਾ ਹੈ।

ਗੁਰਸਿਮਰਨਜੀਤ ਕੌਰ ਨੇ ਕਿਹਾ ਕਿ ਸਾਰੇ ਵਿਭਾਗ ਮਿਲ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਬਦਲਵੇਂ ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਜੇਕਰ ਲੋੜ ਹੋਵੇ ਤਾਂ ਮਸ਼ੀਨਰੀ ਜਾਂ ਸਹਾਇਤਾ ਵੀ ਉਪਲਬੱਧ ਕਰਵਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਖੇਤਰ ਵਿੱਚ ਰੋਜ਼ਾਨਾ ਗਸ਼ਤ ਅਤੇ ਨਿਗਰਾਨੀ ਕੀਤੀ ਜਾਵੇ, ਤਾਂ ਜੋ ਪਰਾਲੀ ਸਾੜਨ ਦੀ ਕੋਈ ਘਟਨਾ ਨਾ ਵਾਪਰੇ।

ਐਸ.ਡੀ.ਐਮ ਨੇ ਅਧਿਕਾਰੀਆਂ ਨੂੰ ਸਮੇਂ-ਸਮੇਂ 'ਤੇ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮੁੱਦੇ 'ਤੇ ਜ਼ੀਰੋ ਟਾਲਰੈਂਸ ਨੀਤੀ 'ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਸੁਰੱਖਿਆ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande