ਆਰ.ਟੀ.ਓ ਸੇਵਾਵਾਂ ਪੂਰੀ ਤਰ੍ਹਾਂ ਫੇਸਲੈੱਸ ਕਰਨਾ ਪੰਜਾਬ ਸਰਕਾਰ ਦਾ ਬਿਹਤਰੀਨ ਉਪਰਾਲਾ : ਸੰਦੀਪ ਸੈਣੀ
ਹੁਸ਼ਿਆਰਪੁਰ, 5 ਨਵੰਬਰ (ਹਿੰ. ਸ.)। ਬੈਕਫਿੰਕੇ ਦੇ ਚੇਅਰਮੈਨ ਸੰਦੀਪ ਸੈਣੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਫੇਸਲੈੱਸ ਆਰ.ਟੀ.ਓ. ਸੇਵਾਵਾਂ ਸੂਬੇ ਦੇ ਨਾਗਰਿਕਾਂ ਲਈ ਇਕ ਵੱਡੀ ਸੌਗਾਤ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਹ
.


ਹੁਸ਼ਿਆਰਪੁਰ, 5 ਨਵੰਬਰ (ਹਿੰ. ਸ.)। ਬੈਕਫਿੰਕੇ ਦੇ ਚੇਅਰਮੈਨ ਸੰਦੀਪ ਸੈਣੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਫੇਸਲੈੱਸ ਆਰ.ਟੀ.ਓ. ਸੇਵਾਵਾਂ ਸੂਬੇ ਦੇ ਨਾਗਰਿਕਾਂ ਲਈ ਇਕ ਵੱਡੀ ਸੌਗਾਤ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਹੁਣ ਲੋਕਾਂ ਨੂੰ ਵਾਹਨ ਰਜਿਸਟਰੇਸ਼ਨ ਅਤੇ ਡਰਾਈਵਿੰਗ ਲਾਇਸੰਸ ਨਾਲ ਜੁੜੀਆਂ ਸੇਵਾਵਾਂ ਲਈ ਆਰ.ਟੀ.ਓ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਜਨਤਾ ਦੀ ਸੁਵਿਧਾ ਨੂੰ ਸਭ ਤੋਂ ਉੱਪਰ ਰੱਖਦਿਆਂ ਇਹ ਆਧੁਨਿਕ ਪ੍ਰਣਾਲੀ ਲਾਗੂ ਕੀਤੀ ਹੈ। ਇਸ ਤਹਿਤ ਟਰਾਂਸਪੋਰਟ ਵਿਭਾਗ ਨਾਲ ਜੁੜੀਆਂ 56 ਪ੍ਰਮੁੱਖ ਸੇਵਾਵਾਂ ਪੂਰੀ ਤਰ੍ਹਾਂ ਫੇਸਲੈੱਸ ਕਰ ਦਿੱਤੀਆਂ ਗਈਆਂ ਹਨ। ਹੁਣ ਨਾਗਰਿਕ ਇਨ੍ਹਾਂ ਸੇਵਾਵਾਂ ਦਾ ਲਾਭ ਆਪਣੇ ਘਰ ਬੈਠੇ ਆਨਲਾਈਨ ਜਾਂ ਫਿਰ ਜ਼ਿਲ੍ਹੇ ਵਿਚ ਸਥਾਪਿਤ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕਰ ਸਕਣਗੇ।ਉਨ੍ਹਾਂ ਕਿਹਾ ਕਿ ਇਹ ਕਦਮ ਭ੍ਰਿਸ਼ਟਾਚਾਰ ’ਤੇ ਲਗਾਮ ਲਗਾਉਣ ਦੇ ਨਾਲ-ਨਾਲ ਜਨਤਾ ਨੂੰ ਪਾਰਦਰਸ਼ੀ, ਤੇਜ਼ ਅਤੇ ਸਰਲ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਇਕ ਇਤਿਹਾਸਕ ਸੁਧਾਰ ਹੈ। ਸਾਰੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਇਸ ਪ੍ਰਣਾਲੀ ਦੀ ਪੂਰੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸੰਦੀਪ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਪੰਜਾਬ ਨੂੰ ਡਿਜੀਟਲ ਅਤੇ ਪਾਰਦਰਸ਼ੀ ਸ਼ਾਸਨ ਦੀ ਦਿਸ਼ਾ ਵਿਚ ਅੱਗੇ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਹਿੱਤ ਲਈ ਕੀਤੇ ਜਾ ਰਹੇ ਇਸ ਤਰ੍ਹਾਂ ਦੇ ਫ਼ੈਸਲੇ ਨਿਸ਼ਚਿਤ ਰੂਪ ਵਿਚ ’ਰੰਗਲਾ ਪੰਜਾਬ’ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਮੀਲ ਦਾ ਪੱਥਰ ਸਾਬਿਤ ਹੋਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande