ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਵਿੱਚ ਚਾਰ ਉਦਾਸੀਆਂ ਕਰਕੇ ਮਨੁੱਖ ਨੂੰ ਸੱਚ ਤੇ ਰਾਹ ’ਤੇ ਚੱਲਣ ਦਾ ਸੰਦੇਸ਼ ਦਿੱਤਾ : ਪ੍ਰੋ. ਬਡੂੰਗਰ
ਪਟਿਆਲਾ, 5 ਨਵੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇ ਪ੍ਰਕਾਸ਼ ਪੁਰਬ ਦੀ ਸਮੁੱਚੇ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਮਹਾਨ ਕ੍ਰਾਂਤੀਕਾਰੀ, ਦਾਰਸ਼ਨਿਕ ਰ
.


ਪਟਿਆਲਾ, 5 ਨਵੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇ ਪ੍ਰਕਾਸ਼ ਪੁਰਬ ਦੀ ਸਮੁੱਚੇ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਮਹਾਨ ਕ੍ਰਾਂਤੀਕਾਰੀ, ਦਾਰਸ਼ਨਿਕ ਰਹਿਬਰ ਹੋਏ ਹਨ ਜਿਨਾਂ ਨੇ ਆਪਣੇ ਜੀਵਨ ਵਿੱਚ ਚਾਰ ਉਦਾਸੀਆਂ ਕਰਕੇ ਮਨੁੱਖ ਨੂੰ ਸੱਚ ਤੇ ਰਾਹ ਤੇ ਚੱਲਣ ਲਈ ਪ੍ਰੇਰਿਤ ਕੀਤਾ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਵਿੱਚ ਚਾਰ ਉਦਾਸੀਆਂ ਕਰਕੇ ਸਮੁੱਚੀ ਮਾਨਵਤਾ ਨੂੰ ਸੱਚ ਦੇ ਰਾਹ ਦੇ ਪਾਂਧੀ ਬਣਾ ਕੇ ਸੰਦੇਸ਼ ਦਿੱਤਾ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਜਗਤ ਵਿਚ ਵਸਦੀ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ, ਉੱਥੇ ਹੀ ਜਾਤ-ਪਾਤ ਦੇ ਕੋਹੜ ਵਿੱਚੋਂ ਵੀ ਕੱਢਿਆ । ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਲੋਂ ਦਰਸਾਏ ਮਾਰਗ ਦੇ ਪਾਂਧੀ ਬਣਕੇ ਆਪਣਾ ਲੋਕ ਸੁਖੀਆ ਅਤੇ ਪਰਲੋਕ ਸੁਹੇਲਾ ਕੀਤਾ ਜਾਵੇ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande