6 ਅਤੇ 7 ਨਵੰਬਰ ਨੂੰ ਪਿੰਡ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਲਈ ਲਾਏ ਜਾਣਗੇ ਸਿਖਲਾਈ ਕੈਂਪ: ਡੀ. ਸੀ.
ਮੋਗਾ 5 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਮੁਹਿ
.


ਮੋਗਾ 5 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਂ ਫਿਰ ਨਸ਼ਾ ਛੁਡਾਊ ਕੇਂਦਰਾਂ ਦੀ ਦਸ਼ਾ ਸੁਧਾਰਨ ਦੇ ਖੇਤਰ ਵਿੱਚ ਅਹਿਮ ਕਦਮ ਪੁੱਟੇ ਜਾ ਰਹੇ ਹਨ। ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਬੰਧਤ ਵਿਭਾਗਾਂ ਨਾਲ ਮਿਲ ਕੇ ਕੀਤੇ ਪਿੰਡਾਂ ਦੇ ਦੌਰੇ, ਨਸ਼ਿਆਂ ਦੇ ਹਾਟਸਪਾਟ ਸਥਾਨਾਂ ਦੇ ਦੌਰੇ, ਮੀਟਿੰਗਾਂ ਆਦਿ ਨਾਲ ਨਸ਼ਿਆਂ ਨੂੰ ਠੱਲ੍ਹ ਪਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਸਥਾਨਕ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਹੁਣ ਤੱਕ ਲਗਭਗ ਸਾਰੇ ਪਿੰਡਾਂ ਅਤੇ ਵਾਰਡਾਂ ਨੂੰ ਜਾਗਰੂਕ ਕਰ ਚੁੱਕੀ ਹੈ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਵਿੱਚ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ (ਵੀ ਡੀ ਸੀ/ਡਬਲਯੂ ਡੀ ਸੀ) ਦਾ ਗਠਨ ਮੁਕੰਮਲ ਹੋ ਗਿਆ ਹੈ। ਉਹਨਾਂ ਕਿਹਾ, “ਅਗਲੇ ਪੜਾਅ ਵਿੱਚ, ਨਵੰਬਰ ਤੋਂ ਸ਼ੁਰੂ ਹੋ ਕੇ, ਇਨ੍ਹਾਂ ਕਮੇਟੀ ਮੈਂਬਰਾਂ ਲਈ ਸਿਖਲਾਈ ਸੈਸ਼ਨ ਆਯੋਜਿਤ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਗਿਆਨ ਦਿੱਤਾ ਜਾ ਸਕੇ।” ਜ਼ਿਲ੍ਹੇ ਵਿੱਚ 6 ਅਤੇ 7 ਨਵੰਬਰ ਨੂੰ ਸਿਖਲਾਈ ਕੈਂਪ ਲਾਏ ਜਾਣਗੇ। ਪੇਂਡੂ ਡਿਫੈਂਸ ਕਮੇਟੀਆਂ ਦੇ ਸਰਗਰਮ ਵਲੰਟੀਅਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣਗੇ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੀ ਡੀ ਸੀ/ਡਬਲਯੂ ਡੀ ਸੀ ਮੈਂਬਰਾਂ ਦੀ ਭੂਮਿਕਾ ਹੁਣ ਵਧੇਰੇ ਮਹੱਤਵਪੂਰਨ ਹੋਵੇਗੀ। ਉਨ੍ਹਾਂ ਆਖਿਆ, “ਸਾਡੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ, ਉਨ੍ਹਾਂ ਨੂੰ ਨਸ਼ਾ ਛੁਡਾਉਣ ਲਈ ਪੀੜਤਾਂ ਦੀ ਸਰਗਰਮੀ ਨਾਲ ਪਛਾਣ ਕਰਨੀ ਪਵੇਗੀ। ਉਨ੍ਹਾਂ ਦੱਸਿਆ ਕਿ ਮੋਗਾ ਜਿਲ੍ਹੇ ਵਿੱਚ ਕੁੱਲ 465 ਪੇਂਡੂ/ਵਾਰਡ ਰੱਖਿਆ ਕਮੇਟੀਆਂ ਸਥਾਪਿਤ ਕੀਤੀਆਂ ਗਈਆਂ ਹਨ ਤੇ 4802 ਇਹਨਾਂ ਵਿੱਚ ਬਤੌਰ ਮੈਂਬਰ ਆਪਣਾ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਬੇਝਿਜਕ ਗੁਪਤ ਸੂਚਨਾਵਾਂ ਸਾਂਝੀਆਂ ਕੀਤੇ ਜਾਣ ਨਾਲ ਪਿੰਡਾਂ ਵਿੱਚੋਂ ਨਸਿ਼ਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਨਸ਼ਾ ਰੋਕੂ ਮੋਬਾਇਲ ਐਪ, ਗੁਪਤ ਸੂਚਨਾਵਾਂ ਪੁਲਿਸ ਤੱਕ ਪਹੁੰਚਾਉਣ ਦਾ ਮਾਧਿਅਮ ਹੋਵੇਗੀ ਤੇ ਪੁਲਿਸ ਸੀਮਤ ਸਮੇਂ ਦੇ ਅੰਦਰ ਅੰਦਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਨਸ਼ਾ ਛੁਡਾਊ ਕੇਂਦਰ ਜਨੇਰ ਵਿੱਚ ਹਰੇਕ ਲੋੜਵੰਦ ਵਿਅਕਤੀ ਦੀ ਨਸ਼ਾ ਛੁਡਾਉਣ ਵਿੱਚ ਮੱਦਦ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਿਲ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਜਨੇਰ ਵਿੱਚ ਮਰੀਜਾਂ ਦਾ ਰਿਕਵਰੀ ਰੇਟ ਸਾਰੇ ਪੰਜਾਬ ਵਿੱਚੋਂ ਪਹਿਲੇ ਨੰਬਰ ਉੱਪਰ ਹੈ ਜਿਸਦੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਸਰਾਹਨਾ ਵੀ ਕੀਤੀ ਗਈ ਸੀ। ਉਹਨਾਂ ਦੱਸਿਆ ਕਿ ਨਸ਼ਿਆਂ ਦੀ ਅਲਾਮਤ ਨੂੰ ਜ਼ਿਲ੍ਹੇ ਵਿੱਚੋਂ ਜੜ੍ਹੋਂ ਖਤਮ ਕਰਕੇ ਮੁੱਖ ਮੰਤਰੀ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande