ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਅਮਿੱਟ ਛਾਪ ਛੱਡਦਿਆਂ ਸਫ਼ਲਤਾ ਪੂਰਵਕ ਸੰਪੰਨ
ਬਟਾਲਾ, 6 ਨਵੰਬਰ (ਹਿੰ. ਸ.)। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ/ਐਲੀ: ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਸਿੱਖਿਆ ਵਿਭਾਗ ਐਲੀ: ਗੁਰਦਾਸਪੁਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖ
,


ਬਟਾਲਾ, 6 ਨਵੰਬਰ (ਹਿੰ. ਸ.)। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ/ਐਲੀ: ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਸਿੱਖਿਆ ਵਿਭਾਗ ਐਲੀ: ਗੁਰਦਾਸਪੁਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੈਤੋ ਸਰਜਾ ਬਲਾਕ ਬਟਾਲਾ 1 ਦੇ ਖੇਡ ਮੈਦਾਨ ਵਿਖੇ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲ-1 ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਖੇਡ ਕੈਲੰਡਰ ਅਨੁਸਾਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 03 ਅਤੇ 04 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੈਤੋ ਸਰਜਾ ਬਲਾਕ ਬਟਾਲਾ 1 ਦੇ ਖੇਡ ਮੈਦਾਨ ਵਿਖੇ ਪ੍ਰਿੰਸੀਪਲ ਜਸਬੀਰ ਕੌਰ ਦੇ ਸਹਿਯੋਗ ਨਾਲ ਕਰਵਾਈਆਂ ਗਈਆਂ ਹਨ , ਜਿਸ ਵਿੱਚ ਜ਼ਿਲ੍ਹੇ ਦੇ 19 ਬਲਾਕਾਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਖੇਡਾਂ ਦੇ ਸ਼ੁੱਭ ਆਰੰਭ ਦੌਰਾਨ ਬੱਚਿਆਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਮਾਰਚ ਪਾਸਟ ਕਰਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਤੋਂ ਪਹਿਲਾਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਚੁੱਕੀਆਂ ਹਨ। ਇਸ ਦੌਰਾਨ ਚੇਅਰਮੈਨ ਨਗਰ ਸੁਧਾਰ ਟਰੱਸਟ ਸ਼੍ਰੀ ਯਸ਼ਪਾਲ ਚੌਹਾਨ ਵੱਲੋਂ ਪਹੁੰਚ ਕੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਨਮਾਨ ਚਿੰਨ੍ਹ ਵੰਡੇ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਜਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀ ਰਾਜ ਪੱਧਰੀ ਹੋਣ ਵਾਲੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਦੌਰਾਨ ਗਲਾਈਡਰ ਦੁਆਰਾ ਕੀਤੀ ਫੁੱਲਾਂ ਦੀ ਵਰਖਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਪਿੰਡ ਜੈਤੋਸਰਜਾ ਦੀ ਪੰਚਾਇਤ, ਸਪੋਰਟਸ ਕਮੇਟੀ ਤੇ ਪਿੰਡ ਵਾਸੀਆਂ ਨੇ ਬੱਚਿਆਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਨੀਤਾ ਵੱਲੋਂ ਜ਼ਿਲ੍ਹਾ ਪੱਧਰੀ ਹੋ ਰਹੀਆਂ ਖੇਡਾਂ ਦੀ ਪ੍ਰਸ਼ੰਸਾ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande