8 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਹੋਵੇਗਾ ਲਾਈਟ ਐਂਡ ਸਾਊਂਡ ਸ਼ੋਅ: ਏ. ਡੀ. ਸੀ.
ਫਾਜ਼ਿਲਕਾ 6 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ 8 ਨਵੰਬਰ 2025 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ''ਤੇ ਆਧਾਰਿਤ ਇਕ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ
.


ਫਾਜ਼ਿਲਕਾ 6 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ 8 ਨਵੰਬਰ 2025 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਇਕ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ ਨੇ ਇਸ ਸ਼ੋਅ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।

ਉਨ੍ਹਾਂ ਕਿਹਾ ਕਿ 8 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖ਼ਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨਾਂ ਕਿਸੇ ਪਾਸ ਤੋਂ ਸ਼ੋਅ ਵਿਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖ਼ਲਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਨੇ ਇਸ ਦੌਰਾਨ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਵੱਖ-ਵੱਖ ਤਿਆਰੀਆਂ ਜਿਵੇਂ ਸੁਰੱਖਿਆ, ਆਵਾਜਾਈ ਪ੍ਰਬੰਧਨ, ਸਾਫ਼-ਸਫ਼ਾਈ, ਪਾਰਕਿੰਗ ਪ੍ਰਬੰਧ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਸੇਫਟੀ, ਪ੍ਰਚਾਰ, ਕੰਟਰੋਲ ਰੂਮ ਅਤੇ ਪੀਣ ਵਾਲੇ ਪਾਣੀ ਆਦਿ ਦੀ ਉਪਲਬੱਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ । ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੈਗਾ ਈਵੈਂਟ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande