
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਨਵੰਬਰ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 7 ਨਵੰਬਰ, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ. 461, ਤੀਜੀ ਮੰਜ਼ਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ।
ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ, ਡਿਪਟੀ ਡਾਇਰੈਕਟਰ, ਡੀ.ਬੀ.ਈ.ਈ. ਐਸ.ਏ.ਐਸ ਨਗਰ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਆਯੋਜਨ ਪੈਰਾਡਾਇਮਿਟ ਸਲਿਊਸ਼ਨਜ਼ (Paradigmit Solutions (ਕੇਵਲ ਪੁਰਸ਼) ਵਲੋਂ ਡਾਟਾ ਕੰਪਿਊਟਰ ਓਪਰੇਟਰ (ਪੰਜਾਬ ਸੇਵਾ ਕੇਂਦਰ) ਅਤੇ ਪੇਟੀਅਮ ਵਲੋਂ ਫੀਲਡ ਸੇਲਜ਼ ਐਕਜੀਕਿਊਵਿਜ਼ ( ਪੇਅ ਟੀ ਐਮ ਸਾਊਂਡ ਬਾਕਸ, ਕਿਊਆਰ ਸਕੈਨਰ, ਈਡੀਸੀ (ਸਵਾਈਪ ਮਸ਼ੀਨ) (Field Sales Executives (Pay tm Sound box, QR Scanner, EDC (Swipe) Machine) ਲਈ 10ਵੀਂ, ਗ੍ਰੈਜੂਏਟ ਪਾਸ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।
ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।
ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ