ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 6 ਨਵੰਬਰ (ਹਿੰ. ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਆਏ ਲੋਕਾਂ ਨੂੰ ਮਿਲੇ। ਉਨ੍ਹਾ ਨੇ ਹਲਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ
.


ਕੋਟਕਪੂਰਾ, 6 ਨਵੰਬਰ (ਹਿੰ. ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਆਏ ਲੋਕਾਂ ਨੂੰ ਮਿਲੇ। ਉਨ੍ਹਾ ਨੇ ਹਲਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾ ਤਹਿਤ ਸਰਕਾਰ ਤੇ ਲੋਕਾਂ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨਾ ਹੁੰਦਾ ਹੈ। ਇਸ ਤਰਾਂ ਦੇ ਪ੍ਰੋਗਰਾਮਾ ਰਾਹੀ ਲੋਕਾ ਨੂੰ ਦਰਪੇਸ਼ ਆਉਣ ਵਾਲੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਲੋਕ ਖੱਜਰ ਖੁਆਰੀ ਤੋਂ ਬਚ ਸਕਣ।ਸਪੀਕਰ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾ ਦੂਰ ਕਰਨ ਲਈ ਸੁਧਾਰ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣ ਲਈ ਉਹ ਖ਼ੁਦ ਨਿਗਰਾਨੀ ਕਰਦੇ ਰਹਿੰਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande