
ਨਵੀਂ ਦਿੱਲੀ, 7 ਨਵੰਬਰ (ਹਿੰ.ਸ.)। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਅਤੇ ਸਾਬਕਾ ਲੋਕ ਨਿਰਮਾਣ ਮੰਤਰੀ ਰਜ਼ੀਆ ਸੁਲਤਾਨਾ, ਮ੍ਰਿਤਕ ਦੀ ਪਤਨੀ ਅਤੇ ਭੈਣ ਸਮੇਤ ਚਾਰ ਲੋਕਾਂ ਵਿਰੁੱਧ ਪੁੱਤਰ ਅਖਿਲ ਅਖਤਰ ਦੀ ਸ਼ੱਕੀ ਹਲਾਤ ਵਿੱਚ ਹੋਈ ਮੌਤ ਦੇ ਮਾਮਲੇ ’ਚ ਵੀਰਵਾਰ ਨੂੰ ਕਤਲ ਦੇ ਦੋਸ਼ਾਂ ਹੇਠ ਐਫ.ਆਈ.ਆਰ. ਦਰਜ ਕੀਤੀ।ਬਿਊਰੋ ਦੇ ਅਨੁਸਾਰ, ਅਖਿਲ ਅਖਤਰ ਦੀ ਮੌਤ 16 ਅਕਤੂਬਰ ਨੂੰ ਸ਼ੱਕੀ ਹਾਲਾਤਾਂ ਵਿੱਚ ਹੋਈ ਸੀ। ਉਹ ਮੁਹੰਮਦ ਮੁਸਤਫਾ ਅਤੇ ਰਜ਼ੀਆ ਸੁਲਤਾਨਾ ਦੇ ਪੁੱਤਰ ਸੀ ਅਤੇ ਪੰਚਕੂਲਾ ਦੇ ਸੈਕਟਰ 4 ਵਿੱਚ ਮਨਸਾ ਦੇਵੀ ਮੰਦਰ ਦੇ ਨੇੜੇ ਰਹਿੰਦੇ ਸੀ।
ਏਜੰਸੀ ਨੇ ਕਿਹਾ ਕਿ ਪਰਿਵਾਰ ਦੇ ਅੰਦਰ ਲੰਬੇ ਸਮੇਂ ਤੋਂ ਤਣਾਅ ਚੱਲ ਰਿਹਾ ਸੀ। 27 ਅਗਸਤ ਨੂੰ, ਅਖਿਲ ਅਖਤਰ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕੀਤਾ, ਜਿਸ ਵਿੱਚ ਉਨ੍ਹਾਂ ਨੇ ਆਪਣੇ ਪਿਤਾ ਅਤੇ ਆਪਣੀ ਪਤਨੀ ਵਿਚਕਾਰ ਨਾਜਾਇਜ਼ ਸਬੰਧਾਂ ਦਾ ਦੋਸ਼ ਲਗਾਇਆ। ਵੀਡੀਓ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀ ਮਾਂ ਅਤੇ ਭੈਣ ਸਮੇਤ ਉਨ੍ਹਾਂ ਦਾ ਪੂਰਾ ਪਰਿਵਾਰ ਉਨ੍ਹਾਂ ਨੂੰ ਮਾਰਨ ਜਾਂ ਕਿਸੇ ਝੂਠੇ ਮਾਮਲੇ ਵਿੱਚ ਫਸਾਉਣ ਦੀ ਸਾਜ਼ਿਸ਼ ਰਚ ਰਿਹਾ ਹੈ।
ਹਰਿਆਣਾ ਸਰਕਾਰ ਨੇ 20 ਅਕਤੂਬਰ ਨੂੰ ਦਰਜ ਕੀਤੀ ਗਈ ਐਫਆਈਆਰ ਨੰਬਰ 131 (ਮਨਸਾ ਦੇਵੀ ਕੰਪਲੈਕਸ ਪੁਲਿਸ ਸਟੇਸ਼ਨ, ਪੰਚਕੂਲਾ) ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ