ਮੁੱਖ ਮੰਤਰੀ ਭਗਵੰਤ ਮਾਨ 8 ਨਵੰਬਰ ਨੂੰ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ
ਬਟਾਲਾ, 7 ਨਵੰਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਸਬੰਧੀ ਅਧਿਕਾਰੀਆਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੂਹਾਂ ਦਿੱਤੀਆ ਜਾ ਰਹੀਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ
ਮੁੱਖ ਮੰਤਰੀ ਭਗਵੰਤ ਮਾਨ 8 ਨਵੰਬਰ ਨੂੰ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ


ਬਟਾਲਾ, 7 ਨਵੰਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਸਬੰਧੀ ਅਧਿਕਾਰੀਆਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੂਹਾਂ ਦਿੱਤੀਆ ਜਾ ਰਹੀਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ- ਨਿਰਦੇਸ਼ ਦਿੱਤੇ ਗਏ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਟਾਲਾ ਵਾਸੀਆਂ ਨੂੰ ਇਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮੰਤਵ ਨਾਲ ਕਚਹਿਰੀਆਂ ਬਟਾਲਾ ਦੇ ਨਜਦੀਕ ਨਵਾ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਜਿਸ ਵਿੱਚ ਲੋਕਾਂ ਨੂੰ ਇਕ ਹੀ ਥਾਂ ਤੇ ਫਰਦ ਅਤੇ ਪਟਵਾਰਖਾਨੇ ਆਦਿ ਦੀਆਂ ਸਹੂਲਤਾਂ ਮਿਲਣ ਗਈਆਂ। ਇਸ ਤਹਿਸੀਲ ਕੰਪਲੈਕਸ ਵਿੱਚ ਐੱਸ.ਡੀ.ਐੱਮ. ਦਫਤਰ, ਤਹਿਸੀਲਦਾਰ, ਕਨੂੰਗੋ, ਪਟਵਾਰੀ ਅਤੇ ਸੇਵਾਂ ਕੇਂਦਰ ਅਤੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਈਜ਼ੀ ਦਫਤਰ ਸਥਿਤ ਹੈ। ਲੋਕਾਂ ਦੇ ਬੈਠਣ ਲਈ ਵੈਟਿੰਗ ਰੂਮ, ਕੁਰਸੀਆਂ ਅਤੇ ਪੀਣ ਲਈ ਸਾਫ-ਸੁੱਥਰਾ ਪਾਣੀ ਉਪਲੱਬਧ ਹੈ ਅਤੇ ਲਿਫਟ ਦੀ ਸਹੂਲਤ ਵੀ ਉਪਲੱਬਧ ਹੈ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande