ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਪਿੰਡ ਰਾਏਪੁਰ ਖੁਰਦ ਦਾ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਕੋਮਲ ਮਿੱਤਲ, ਆਈ.ਏ.ਐਸ. ਨੇ ਬਲਾਕ ਖਰੜ ਦੇ ਪਿੰਡ ਰਾਏਪੁਰ ਖੁਰਦ ਦਾ ਦੌਰਾ ਕਰਦਿਆਂ ਇਲਾਕੇ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਤੇ ਕਿਸਾਨਾਂ ਨੂੰ ਟਿਕਾਊ ਅਤੇ ਵਾਤਾਵਰਣ ਸਹਾਇਕ ਖੇਤੀ ਤਰੀਕ
.


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਕੋਮਲ ਮਿੱਤਲ, ਆਈ.ਏ.ਐਸ. ਨੇ ਬਲਾਕ ਖਰੜ ਦੇ ਪਿੰਡ ਰਾਏਪੁਰ ਖੁਰਦ ਦਾ ਦੌਰਾ ਕਰਦਿਆਂ ਇਲਾਕੇ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਤੇ ਕਿਸਾਨਾਂ ਨੂੰ ਟਿਕਾਊ ਅਤੇ ਵਾਤਾਵਰਣ ਸਹਾਇਕ ਖੇਤੀ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਪਿੰਡ ਦੇ ਉਹਨਾਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਵੱਲੋਂ ਸੁਪਰ ਸੀਡਰ ਮਸ਼ੀਨਾਂ ਦੀ ਵਰਤੋਂ ਕਰਦਿਆਂ ਝੋਨੇ ਦੇ ਖੜੇ ਨਾੜ ਨੂੰ ਖੇਤ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਤਕਨੀਕ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਤਰੀਕਾ ਨਾ ਸਿਰਫ਼ ਪਰਾਲੀ ਸਾੜਨ ਦੀ ਸਮੱਸਿਆ ਤੋਂ ਬਚਾਉਂਦਾ ਹੈ, ਬਲਕਿ ਮਿੱਟੀ ਦੀ ਉਪਜਾਊ ਸਮਰੱਥਾ ਨੂੰ ਵੀ ਵਧਾਉਂਦਾ ਹੈ ਅਤੇ ਪ੍ਰਦੂਸ਼ਣ ਘਟਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ।

ਮਿੱਤਲ ਨੇ ਹੋਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਕ੍ਰਾਪ ਰੈਜ਼ਿਡਯੂ ਮੈਨੇਜਮੈਂਟ (ਪਰਾਲੀ ਪ੍ਰਬੰਧਨ) ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਤੇ ਸਬਸਿਡੀ ਸਕੀਮਾਂ ਦਾ ਲਾਭ ਲੈਣ।

ਉਨ੍ਹਾਂ ਵੱਲੋਂ ਪਿੰਡ ਰਾਏਪੁਰ ਖੁਰਦ ਦੀ ਪੰਚਾਇਤ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰ ਦੇ ਪੋਰਟਲ 'ਤੇ ਬੇਲਰ ਅਤੇ ਰੇਕ ਮਸ਼ੀਨ ਲੈਣ ਲਈ ਅਰਜ਼ੀ ਪਾਉਣ, ਤਾਂ ਜੋ ਪਿੰਡ ਦੇ ਕਿਸਾਨਾਂ ਦੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਬਣਾ ਕੇ ਇਸਦੀ ਸਹੀ ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ‘ਉਨੱਤ ਕਿਸਾਨ’ ਐਪ ਰਾਹੀਂ ਵੀ ਨੋਡਲ ਕਲੱਸਟਰ ਅਧਿਕਾਰੀਆਂ ਦੀ ਮਦਦ ਨਾਲ ਮਸ਼ੀਨਰੀ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।

ਪਿੰਡ ਦੇ ਕਿਸਾਨਾਂ ਵੱਲੋਂ ਬੇਲਰ ਮਸ਼ੀਨਾਂ ਦੀ ਹੋਰ ਸਪਲਾਈ ਦੀ ਮੰਗ ਉੱਠਾਈ ਗਈ ਜਿਸ 'ਤੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡ ਦੀ ਪੰਚਾਇਤ ਜਾਂ ਸਹਿਕਾਰੀ ਸਭਾ ਰਾਹੀਂ ਲੋੜੀਂਦੀ ਮਸ਼ੀਨ ਦੀ ਅਗਲੇ ਸੀਜ਼ਨ ਤੱਕ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ।

ਮਿੱਤਲ ਨੇ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਨੂੰ ਆਧੁਨਿਕ ਖੇਤੀ ਤਰੀਕਿਆਂ ਨੂੰ ਅਪਣਾਉਣ ਵਿੱਚ ਹਰ ਸੰਭਵ ਸਹਿਯੋਗ ਦੇਵੇਗਾ ਅਤੇ ਪ੍ਰਦੂਸ਼ਣ ਰਹਿਤ ਸਿਹਤਮੰਦ ਮਾਹੌਲ ਸਿਰਜਣ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande