ਡੇਰਾ ਬਾਬਾ ਨਾਨਕ: ਗੰਧਕ ਤੇ ਪਟਾਸ ਨਾਲ ਹੋਏ ਧਮਾਕੇ ਦੌਰਾਨ ਜ਼ਖ਼ਮੀ ਨੌਜਵਾਨ ਦੀ ਮੌਤ
ਡੇਰਾ ਬਾਬਾ ਨਾਨਕ, 7 ਨਵੰਬਰ (ਹਿੰ. ਸ.)। ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਦਿਵਾਲੀ ਵਾਲੇ ਦਿਨ ਗੰਧਕ ਤੇ ਪਟਾਸ ਨਾਲ ਹੋਏ ਧਮਾਕੇ ਦੌਰਾਨ ਜ਼ਖ਼ਮੀ ਹੋਏ 7 ਵਿਅਕਤੀਆਂ ਵਿਚੋਂ ਸ਼ੁੱਕਰਵਾਰ ਨੂੰ ਇਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰ
.


ਡੇਰਾ ਬਾਬਾ ਨਾਨਕ, 7 ਨਵੰਬਰ (ਹਿੰ. ਸ.)। ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਦਿਵਾਲੀ ਵਾਲੇ ਦਿਨ ਗੰਧਕ ਤੇ ਪਟਾਸ ਨਾਲ ਹੋਏ ਧਮਾਕੇ ਦੌਰਾਨ ਜ਼ਖ਼ਮੀ ਹੋਏ 7 ਵਿਅਕਤੀਆਂ ਵਿਚੋਂ ਸ਼ੁੱਕਰਵਾਰ ਨੂੰ ਇਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਦੇ ਤਾਇਆ ਗੁਰਨਾਮ ਸਿੰਘ ਨੇ ਦੱਸਿਆ ਕਿ ਦਿਵਾਲੀ ਵਾਲੇ ਦਿਨ ਧਮਾਕੇ ਦੌਰਾਨ ਸਾਡੇ ਪਰਿਵਾਰ ਦੇ 7 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿਚ ਮੇਰੇ 2 ਭਤੀਜੇ, 2 ਜਵਾਈ, ਇਕ ਲੜਕੀ ਤੇ ਇਕ ਲੜਕਾ ਵੀ ਸ਼ਾਮਿਲ ਸੀ।ਉਨ੍ਹਾਂ ਦੱਸਿਆ ਕਿ ਮੇਰੇ ਭਤੀਜੇ ਮਨਪ੍ਰੀਤ ਸਿੰਘ ਦੀ ਅੰਮ੍ਰਿਤਸਰ ਵਿਖੇ ਜਾ ਕੇ ਮੌਤ ਹੋ ਗਈ ਸੀ ਜਦਕਿ ਮਨਪ੍ਰੀਤ ਦੇ ਦੂਸਰੇ ਭਰਾ ਲਵਪ੍ਰੀਤ ਸਿੰਘ (22) ਦੀ 18 ਦਿਨਾਂ ਬਾਅਦ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਇਨ੍ਹਾਂ ਬੇਵਕਤੀ ਹੋਈਆਂ ਮੌਤਾਂ ਨੂੰ ਲੈ ਕੇ ਪਿੰਡ ਧਰਮਾਂਬਾਦ ਤੇ ਡੇਰਾ ਬਾਬਾ ਨਾਨਕ ਦੇ ਇਲਾਕੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande