ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ : ਐਸ.ਡੀ.ਐਮ
ਹੁਸ਼ਿਆਰਪੁਰ, 7 ਨਵੰਬਰ (ਹਿੰ. ਸ.)। ਨਸ਼ਿਆਂ ਵਿਰੁੱਧ ਰਾਜ ਪੱਧਰੀ ਮੁਹਿੰਮ ਦੇ ਹਿੱਸੇ ਵਜੋਂ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਵਿਖੇ ਡਿਫੈਂਸ ਕਮੇਟੀਆਂ ਦੀ ਵਿਸ਼ੇਸ਼ ਸਿਖਲਾਈ ਦਾ ਆਯੋਜਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਐਸ.ਡੀ.ਐਮ ਨੇ ਕਿਹਾ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ, ਜੋ ਨਾ ਸਿਰਫ਼ ਵਿਅ
.


ਹੁਸ਼ਿਆਰਪੁਰ, 7 ਨਵੰਬਰ (ਹਿੰ. ਸ.)। ਨਸ਼ਿਆਂ ਵਿਰੁੱਧ ਰਾਜ ਪੱਧਰੀ ਮੁਹਿੰਮ ਦੇ ਹਿੱਸੇ ਵਜੋਂ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਵਿਖੇ ਡਿਫੈਂਸ ਕਮੇਟੀਆਂ ਦੀ ਵਿਸ਼ੇਸ਼ ਸਿਖਲਾਈ ਦਾ ਆਯੋਜਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਐਸ.ਡੀ.ਐਮ ਨੇ ਕਿਹਾ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ, ਜੋ ਨਾ ਸਿਰਫ਼ ਵਿਅਕਤੀ ਨੂੰ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਪ੍ਰਸ਼ਾਸਨ, ਪੁਲਿਸ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ।ਐਸ.ਡੀ.ਐਮ ਗੁਰਸਿਮਰਨਜੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਾਂ ਹੀ ਸਫਲ ਹੋਵੇਗੀ ਜਦੋਂ ਸਮਾਜ ਦੇ ਸਾਰੇ ਵਰਗ ਇਸ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਜਾਗਰੂਕਤਾ ਫੈਲਾਉਣ, ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਪ੍ਰਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਨਸ਼ਿਆਂ ਨੂੰ ਰੋਕਣਾ ਹੀ ਨਹੀਂ ਹੈ, ਸਗੋਂ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਪ੍ਰੇਰਿਤ ਕਰਨਾ ਵੀ ਹੈ, ਤਾਂ ਜੋ ਉਹ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਰਾਹ 'ਤੇ ਅੱਗੇ ਵਧ ਸਕਣ।ਇਸ ਮੌਕੇ ਡੀ.ਐਸ.ਪੀ ਦੇਵ ਦੱਤ ਸ਼ਰਮਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਸਕੇ।ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਤਵੰਤ ਸਿੰਘ ਸਿਆਣ ਨੇ ਹਾਜ਼ਰ ਮੈਂਬਰਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਮਾਜ ਉਦੋਂ ਹੀ ਸਿਹਤਮੰਦ ਅਤੇ ਖੁਸ਼ਹਾਲ ਬਣ ਸਕਦਾ ਹੈ ਜਦੋਂ ਨੌਜਵਾਨ ਨਸ਼ੇ ਤੋਂ ਮੁਕਤ ਹੋ ਕੇ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਵੱਲ ਅੱਗੇ ਵਧਣ। ਵਿਧਾਨ ਸਭਾ ਕੋਆਰਡੀਨੇਟਰ ਕੰਚਨ ਦਿਓਲ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande