ਐੱਸ.ਡੀ.ਐੱਮ. ਬਟਾਲਾ ਵੱਲੋਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ
ਬਟਾਲਾ, 7 ਨਵੰਬਰ (ਹਿੰ. ਸ.)। ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ ਪਾਂਥੇ ਵੱਲੋਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਵਿਖੇ ਸ਼ਾਮ 5
.


ਬਟਾਲਾ, 7 ਨਵੰਬਰ (ਹਿੰ. ਸ.)। ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ ਪਾਂਥੇ ਵੱਲੋਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਵਿਖੇ ਸ਼ਾਮ 5.30 ਵਜੇ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ ਤੋਂ ਵੱਧ ਸੰਗਤਾਂ ਨਾਲ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਐਂਟਰੀ ਬਿਲਕੁਲ ਮੁਫਤ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 8 ਨਵੰਬਰ ਦੀ ਸ਼ਾਮ 5.30 ਵਜੇ ਬਟਾਲਾ ਦੀ ਆਈ.ਟੀ.ਆਈ ਗਰਾਊਂਡ (ਕਾਹਨੂੰਵਾਨ ਰੋਡ) ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ, ਜਿਸ ਵਿੱਚ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।

ਉਨ੍ਹਾਂ ਲੋਕਾ ਨੂੰ ਕਿਹਾ ਕਿ ਉਹ ਇਸ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ। ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande