ਡੀ. ਸੀ. ਫਾਜਿਲਕਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ’ਚ ਸ਼ਾਮਿਲ ਹੋਣ ਦਾ ਸੱਦਾ
ਫਾਜਿਲਕਾ 8 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ 8 ਨਵੰਬਰ ਨੂੰ ਸ਼ਾਮ 5 ਵਜੇ ਸ਼ਹੀਦ ਭਗਤ ਸਿੰਘ
.


ਫਾਜਿਲਕਾ 8 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ 8 ਨਵੰਬਰ ਨੂੰ ਸ਼ਾਮ 5 ਵਜੇ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜਿਲਕਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪਹੁੰਚਣ ਦਾ ਸੱਦਾ ਦਿੱਤਾ। ਇਸ ਸਮਾਗਮ ਵਿੱਚ ਸਭ ਤੋਂ ਤੋਂ ਪਹਿਲਾ ਮਸ਼ੂਹਰ ਢਾਡੀ ਜੱਥਾ ਸ਼ਾਮ 5.30 ਤੋਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਸਾਹਿਬਾਨਾਂ ਦੇ ਇਤਿਹਾਸ ਨਾਲ ਨਿਹਾਲ ਕਰਨਗੇ ਅਤੇ ਇਸ ਤੋਂ ਬਾਅਦ ਸਾਢੇ 6 ਵਜੇ ਦੇ ਕਰੀਬ ਲਾਈਟ ਐਂਡ ਸਾਊਂਡ ਸ਼ੋ ਹੋਵੇਗਾ ਜੋ ਕਿ 45 ਮਿਨਟ ਤੱਕ ਚੱਲੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੰਦੇਸ਼, ਜੀਵਨ ਤੇ ਫਲਸਫਾ ਕੁੱਲ ਲੋਕਾਈ ਤੱਕ ਪਹੁੰਚਾਉਣ ਲਈ ਕੀਤੇ ਅਹਿਮ ਉਪਰਾਲਿਆਂ ਦੀ ਕੜੀ ਵਜੋਂ ਜੀਵਨ ਨੂੰ ਅਧਿਆਤਮਕਤਾ ਨਾਲ ਜੋੜਨ ਵਾਲੇ ਇਸ ਸਮਾਗਮ ਵਿੱਚ ਦਾਖਲਾ ਮੁਫ਼ਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਤੇ ਮਹਾਨ ਸਿੱਖ ਸ਼ਹੀਦਾਂ ਦੀ ਅਮਰ ਸ਼ਹਾਦਤ ਤੇ ਸਿੱਖਿਆਵਾਂ ਨੂੰ ਜਾਣਨ ਦਾ ਅਨਮੋਲ ਮੌਕਾ ਮਿਲ ਰਿਹਾ ਹੈ ਸੋ ਅਸੀਂ ਆਪਣੇ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਸ਼ਿਰਕਤ ਕਰੀਏ। ਉਨ੍ਹਾਂ ਕਿਹਾ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਆ ਕੇ ਜਿਥੇ ਅਸੀਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਾਗੇ ਉਥੇ ਆਪਣੇ ਸ਼ਹਾਦਤਾਂ ਨਾਲ ਭਰਪੂਰ ਮਹਾਨ ਵਿਰਸੇ ਤੋਂ ਜਾਣੂ ਹੋਵਾਂਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕੀ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਟੇਡੀਅਮ ਦੇ ਵਿੱਚ ਸਾਫ ਸਫਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਲਾਈਟਾਂ, ਫੋਗਿੰਗ ਸਮੇਤ ਹੋਰ ਸਾਰੇ ਜਰੂਰੀ ਪ੍ਰਬੰਧ ਕਰ ਲਏ ਗਏ ਹਨ । ਉਹਨਾਂ ਨੇ ਜਿਲਾ ਨਿਵਾਸੀਆਂ ਸਮੇਤ ਸਾਰਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਾਮ 5 ਵਜੇ ਸਟੇਡੀਅਮ ਵਿਖੇ ਪਹੁੰਚ ਜਾਣ ਅਤੇ ਗੁਰੂ ਸਾਹਿਬਾਨ ਤੇ ਮਹਾਨ ਸਿੱਖ ਸ਼ਹੀਦਾਂ ਦੀ ਅਮਰ ਸ਼ਹਾਦਤ ਤੇ ਸਿੱਖਿਆਵਾਂ ਨੂੰ ਜਾਨਣ ਅਤੇ ਆਪਣੇ ਬੱਚਿਆਂ ਨੂੰ ਵੀ ਸਾਡੇ ਅਮੀਰ ਵਿਰਸੇ ਸੰਬੰਧੀ ਜਾਣੂ ਕਰਵਾਉਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande