
ਸੰਗਰੂਰ, 8 ਨਵੰਬਰ (ਹਿੰ. ਸ.)। 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਅੰਡਰ -17 ਅਤੇ ਅੰਡਰ-19 (ਲੜਕੀਆਂ) 2025-26 ਦੇ ਮੁਕਾਬਲੇ ਜੋ ਕਿ ਸਥਾਨਕ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੇ ਖੇਡ ਗਰਾਊਂਡ ਵਿਖੇ ਸ਼ਨੀਵਾਰ ਨੂੰ ਸਫਲਤਾਪੂਰਵਕ ਸੰਪੰਨ ਹੋਏ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਕਨਵੀਨਰ ਅਮਰੀਕ ਸਿੰਘ ਡੀ ਪੀ ਈ ਨੇ ਦੱਸਿਆ ਇਸ ਟੂਰਨਾਮੈਂਟ ਵਿੱਚ ਅੰਡਰ -19 ਸਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਜਿਲ੍ਹਾ ਫਿਰੋਜ਼ਪੁਰ ਨੇ ਮਾਨਸਾ ਨੂੰ 2-0 ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਸੰਗਰੂਰ ਨੇ ਪਟਿਆਲਾ ਨੂੰ 2-0 ਹਰਾ ਕੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਅੰਡਰ -17 ਵਰਗ ਵਿੱਚ ਮਾਨਸਾ ਨੇ ਫਿਰੋਜ਼ਪੁਰ ਨੂੰ 2-0 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ । ਇਸ ਤਰਾਂ ਲੁਧਿਆਣਾ ਨੇ ਸੰਗਰੂਰ ਨੂੰ 2-0 ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਇਨਾਮ ਵੰਡਣ ਦੀ ਰਸਮ ਨਰੇਸ਼ ਸੈਣੀ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਕੀਤੀ, ਉਹਨਾਂ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਸਖ਼ਤ ਮਿਹਨਤ ਕਰਨ ਹੀ ਹਰ ਖੇਤਰ ਜੇਤੂ ਬਣਿਆ ਜਾ ਸਕਦਾ ਹੈ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ