
ਤਰਨਤਾਰਨ, 8 ਨਵੰਬਰ (ਹਿੰ. ਸ.)। 11 ਨਵੰਬਰ ਨੂੰ ਹੋ ਰਹੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੀ ਗਿਣਤੀ 14 ਨਵੰਬਰ 2025 ਨੂੰ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਜ਼ਿਲ੍ਹਾ ਤਰਨ ਤਾਰਨ ਵਿਖੇ ਹੋਵੇਗੀ। ਮਿਤੀ 11 ਨਵੰਬਰ 202 ਨੂੰ ਵੋਟਾਂ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਵੋਟਿੰਗ ਮਸ਼ੀਨਾਂ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ, ਪਿੱਦੀ, ਜ਼ਿਲ੍ਹਾ ਤਰਨਤਾਰਨ ਵਿਖੇ ਸ਼ਿਫ਼ਟ ਕੀਤੀਆਂ ਜਾਣਗੀਆਂ। ਅਜਿਹੇ ਵਿੱਚ ਗਿਣਤੀ ਵਾਲੇ ਸਥਾਨ ਦੇ ਨੇੜੇ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਗਤੀਵਿਧੀਆਂ `ਤੇ ਰੋਕ ਲਗਾਉਣੀ ਜਰੂਰੀ ਹੈ।ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਹੁਲ, ਆਈਏਐਸ, ਜ਼ਿਲ੍ਹਾ ਮਜਿਸਟਰੇਟ ਤਰਨ ਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੋਟਾਂ ਦੀ ਗਿਣਤੀ ਵਾਲੇ ਸਥਾਨ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ, ਪਿੱਦੀ, ਜ਼ਿਲ੍ਹਾ ਤਰਨ ਤਾਰਨ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਮਿਤੀ 11 ਨਵੰਬਰ 2025 ਦੀ ਸ਼ਾਮ 6 ਵਜੇ ਤੋਂ ਮਿਤੀ 14 ਨਵੰਬਰ 2025 ਤੱਕ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਗਤੀਵਿਧੀਆਂ `ਤੇ ਵੀ ਪਾਬੰਦੀ ਲਗਾ ਦਿੱਤੀ ਹੈ।ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 223 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਜਾਰੀ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਦੇ ਨਾਮ ਸੰਬੋਧਨ ਕੀਤਾ ਜਾਂਦਾ ਹੈ, ਜੋ ਮਿਤੀ 14 ਨਵੰਬਰ 2025 ਤੱਕ ਲਾਗੂ ਰਹੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ