
ਚੰਡੀਗੜ੍ਹ, 8 ਅਕਤੂਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸ. ਐਸ. ਪੀ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਅਬਜ਼ਰਵਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚਾਂ ਪੰਚਾਂ ਨੂੰ ਪੁਲਿਸ ਧੱਕੇ ਨਾਲ ਘਰੋਂ ਚੁੱਕ ਕੇ ਲੈ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਐਸ. ਐਸ. ਪੀ. ਰਵਜੌਤ ਕੌਰ ਗਰੇਵਾਲ ਖ਼ਿਲਾਫ਼ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਵਲੋਂ ਹੁਣ ਐਸ. ਐਸ. ਪੀ. ਰਵਜੋਤ ਕੌਰ ਗਰੇਵਾਲ ਦੀ ਥਾਂ 'ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਤਰਨਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ