ਮਕਾਨ ਮਾਲਕ ਆਪਣੇ ਘਰਾਂ ’ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਜਾਣਕਾਰੀ ਨਜਦੀਕੀ ਥਾਣੇ ’ਚ ਦਰਜ ਜਰੂਰ ਕਰਵਾਉਣ: ਸਾਗਰ ਸੇਤੀਆ
ਮੋਗਾ, 8 ਨਵੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾ
.


ਮੋਗਾ, 8 ਨਵੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਜਰੂਰ ਕਰਵਾਉਣ ਅਤੇ ਉਹਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਹਨਾਂ ਦੇ ਖਿਲਾਫ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਮਕਾਨ ਮਾਲਕਾਂ ਵੱਲੋਂ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ ਉਹਨਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ। ਮਕਾਨ ਮਾਲਕਾਂ ਲਈ ਇਹ ਜਰੂਰੀ ਹੈ ਕਿ ਉਹਨਾਂ ਦੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਸਬੰਧਤ ਥਾਣੇ ਨੂੰ ਦਿੱਤਾ ਜਾਵੇ ਅਤੇ ਇਹਨਾਂ ਦੀ ਰਜਿਸਟ੍ਰੇਸ਼ਨ ਵੀ ਕਰਵਾਈ ਜਾਵੇ। ਉਨਾਂ ਕਿਹਾ ਕਿ ਉਕਤ ਦੋਨੋਂ ਹੁਕਮ 31 ਦਸੰਬਰ, 2025 ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande