ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ: ਡਿਪਟੀ ਕਮਿਸ਼ਨਰ
ਬਰਨਾਲਾ, 8 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸ਼ਟ੍ਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ
.


ਬਰਨਾਲਾ, 8 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸ਼ਟ੍ਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਜਿਸਟਰਡ ਕੀਤੇ ਜਾਣਗੇ। ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਹੋਣਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ-ਵੇ ਸਕੂਲਾਂ ਵਿਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਰਿਨਿਊ ਕਾਰਵਾਈ ਜਾਣੀ ਲਾਜ਼ਮੀ ਕਰਾਰ ਦਿੱਤਾ ਗਿਆ ਹੈ ਜਿਸ ਸਬੰਧੀ ਵਿਸਥਾਰ ਵਿਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਪਲੇਅ ਵੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ਼ ਸੁਥਰਾ ਪੀਣ ਯੋਗ ਪਾਣੀ, ਅਧਿਆਪਕਾਂ ਅਤੇ ਬੱਚਿਆਂ ਦੀ ਗਿਣਤੀ ਦਾ 1:20 ਦਾ ਅਨੁਪਾਤ ਭਾਵ ਇੱਕ ਅਧਿਆਪਕ 20 ਤੋਂ ਵੱਧ ਬੱਚਿਆਂ ਨੂੰ ਨਹੀਂ ਪੜ੍ਹਾ ਸਕੇਗਾ। ਉਸ ਦੇ ਨਾਲ ਇਕ ਕੇਅਰਟੇਕਰ ਵੀ ਹੋਵੇਗਾ ਤਾਂ ਜੋ ਬੱਚਿਆਂ ਦੀ ਸਿਹਤ ਨਾਲ ਸਮਝੌਤਾ ਨਾ ਹੋਵੇ। ਸਕੂਲ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਸਾਰੇ ਸਕੂਲਾਂ ਵਿਚ ਸੀਸੀਟੀਵੀ ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ।ਉਨ੍ਹਾਂ ਹੋਰ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ। ਇਨ੍ਹਾਂ ਸਕੂਲਾਂ ਵਿੱਚ ਜੰਕ ਫੂਡ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਘਰੋਂ ਵੀ ਜੰਕ ਫੂਡ ਟਿਫ਼ਿਨ ਵਿੱਚ ਨਹੀਂ ਆਵੇਗਾ ਅਤੇ ਨਾ ਹੀ ਸਕੂਲ ਵਿੱਚ ਜਾਂ ਆਲੇ-ਦੁਆਲੇ ਜੰਕ ਫ਼ੂਡ ਵੇਚਿਆ ਜਾਵੇਗਾ ਅਤੇ ਬੱਚਿਆਂ ਨੂੰ ਖੇਡਾਂ ਰਾਹੀਂ ਸਿਖਾਇਆ ਜਾਣਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦਾ ਡਰਾਉਣ ਜਾ ਧਮਕਾਉਣ ’ਤੇ ਪਾਬੰਦੀ ਹੈ। ਬੱਚਿਆਂ ’ਤੇ ਕੰਮ ਦਾ ਕੋਈ ਬੋਝ ਨਹੀਂ ਹੋਵੇਗਾ, ਪਲੇਅ ਵੇਅ ਦੇ ਅੰਦਰ ਲਾਇਬ੍ਰੇਰੀ ਦਾ ਪ੍ਰਬੰਧ ਹੋਵੇਗਾ, ਹਰ ਮਹੀਨੇ ਬੱਚੇ ਦੀ ਸਿਹਤ ਜਾਂਚ ਹੋਵੇਗੀ ਅਤੇ ਸਕੂਲ ਬੱਚੇ ਦੇ ਟੀਕਾਕਰਨ ਦਾ ਰਿਕਾਰਡ ਰੱਖੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande