ਪੈਨਸ਼ਨਰ ਸੇਵਾ ਪੋਰਟਲ’ ਦੀਆਂ ਸੇਵਾਵਾਂ ਹੁਣ ਜ਼ਿਲ੍ਹੇ ਦੇ 23 ਸੇਵਾ ਕੇਂਦਰਾਂ ਵਿੱਚ ਵੀ ਮਿਲਣਗੀਆਂ: ਆਸ਼ਿਕਾ ਜੈਨ
ਹੁਸ਼ਿਆਰਪੁਰ, 8 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲ
.


ਹੁਸ਼ਿਆਰਪੁਰ, 8 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ, ਜਿਸ ਦੀਆਂ ਸੇਵਾਵਾਂ ਹੁਣ ਜ਼ਿਲ੍ਹੇ ਦੇ 23 ਸੇਵਾ ਕੇਂਦਰਾਂ ਵਿਚ ਵੀ ਮਿਲਣਗੀਆਂ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 'ਪੈਨਸ਼ਨਰ ਸੇਵਾ ਪੋਰਟਲ' ਸੂਬੇ ਦੇ ਸਾਰੇ ਪੈਨਸ਼ਨਰਾਂ ਲਈ ਸਮੇਂ ਸਿਰ, ਸਹੀ ਅਤੇ ਔਕੜ ਰਹਿਤ ਪੈਨਸ਼ਨ ਸੇਵਾਵਾਂ ਨੂੰ ਯਕੀਨੀ ਬਣਾਏਗਾ।ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਰਟਲ, https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ ਅਤੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੋਰਟਲ ਸ਼ੁਰੂ ਵਿਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿਚ 'ਜੀਵਨ ਪ੍ਰਮਾਣ' ਮੋਬਾਈਲ ਐਪ ਰਾਹੀਂ ਡਿਜ਼ੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ.ਟੀ.ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮਾਡਿਊਲ ਰਾਹੀਂ ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪ੍ਰੋਫ਼ਾਈਲ ਅਪਡੇਸ਼ਨ ਮਾਡਿਊਲ ਰਾਹੀਂ ਪੈਨਸ਼ਨਰ ਦੇ ਨਿੱਜੀ ਵੇਰਵਿਆਂ ਵਿੱਚ ਅਪਡੇਸ਼ਨ/ਬਦਲਾਅ ਕਰਨਾ ਸ਼ਾਮਿਲ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂਕਾਰ-ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰ ਪੋਰਟਲ 'ਤੇ ਉਪਲਬੱਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇ.ਵਾਈ.ਸੀ. ਪੂਰੀ ਕਰਕੇ 'ਪੈਨਸ਼ਨਰ ਸੇਵਾ ਪੋਰਟਲ' 'ਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰੰਤ ਪੈਨਸ਼ਨਰ ਆਪਣੇ ਮੋਬਾਈਲ ਫੋਨਾਂ, ਪੀ.ਸੀਜ਼, ਜਾਂ ਲੈਪਟਾਪਾਂ ਰਾਹੀਂ ਪੋਰਟਲ 'ਤੇ ਆਪਣੀ ਲੌਗਇਨ ਆਈ.ਡੀ ਦੀ ਵਰਤੋਂ ਕਰਕੇ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਇਨ੍ਹਾਂ ਸੇਵਾਵਾਂ ਦਾ ਲਾਭ ਨਜ਼ਦੀਕੀ ਸੇਵਾ ਕੇਂਦਰਾਂ, ਸੇਵਾ ਦੀ ਹੋਮ ਡਲਿਵਰੀ ਦੀ ਬੇਨਤੀ ਕਰਕੇ, ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ ਜਾਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ 'ਤੇ ਜਾ ਕੇ ਵੀ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 'ਜੀਵਨ ਪ੍ਰਮਾਣ' ਮੋਬਾਈਲ ਐਪ ਐਂਡਰਾਇਡ 'ਤੇ https://play.google.com/store/apps/details... ਅਤੇ ਐਪਲ ਫੋਨ ਲਈ https://apps.apple.com/in/app/jeevanpramaan/id6736359405 'ਤੇ ਉਪਲਬੱਧ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande