
ਨਵੀਂ ਦਿੱਲੀ, 8 ਨਵੰਬਰ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਦੇ ਕਰੀਬ ਭਾਰਤ ਦੀ ਸੁਪਰੀਮ ਕੋਰਟ ਵਿਖੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੇ ਢੰਗ ਨੂੰ ਮਜ਼ਬੂਤ ਕਰਨਾ ਵਿਸ਼ੇ 'ਤੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ। ਉਹ ਇਸ ਦੌਰਾਨ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੇ ਕਮਿਊਨਿਟੀ ਵਿਚੋਲਗੀ ਸਿਖਲਾਈ ਮਾਡਿਊਲ ਦੀ ਵੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਅਧਿਕਾਰਤ ਰਿਲੀਜ਼ ਵਿੱਚ ਦਿੱਤੀ ਗਈ ਹੈ।ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਸੰਬੋਧਨ ਹੋਵੇਗਾ। ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਆਯੋਜਿਤ ਇਸ ਦੋ-ਰੋਜ਼ਾ ਸੰਮੇਲਨ ਵਿੱਚ ਕਾਨੂੰਨੀ ਸੇਵਾਵਾਂ ਦੇ ਢਾਂਚੇ ਦੇ ਮੁੱਖ ਪਹਿਲੂਆਂ ਜਿਵੇਂ ਕਿ ਕਾਨੂੰਨੀ ਸਹਾਇਤਾ ਬਚਾਅ ਸਲਾਹ ਪ੍ਰਣਾਲੀ, ਪੈਨਲ ਵਕੀਲ, ਪੈਰਾ-ਕਾਨੂੰਨੀ ਵਲੰਟੀਅਰ, ਸਥਾਈ ਲੋਕ ਅਦਾਲਤਾਂ ਅਤੇ ਕਾਨੂੰਨੀ ਸੇਵਾਵਾਂ ਸੰਸਥਾਵਾਂ ਦੇ ਵਿੱਤੀ ਪ੍ਰਬੰਧਨ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ