
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 9 ਨਵੰਬਰ (ਹਿੰ. ਸ.)। ਬਾਬਾ ਨਾਮਦੇਵ ਜੀ ਭਵਨ ਕਸਬਾ ਘੁਮਾਣ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੀਟਿੰਗ ਹੋਈ। ਮੀਟਿੰਗ ਵਿੱਚ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਪੰਚਾਂ ਸਰਪੰਚਾਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਇਹ ਅਹਿਮ ਪ੍ਰੋਗਰਾਮ ਕਰਵਾਇਆ ਗਿਆ ਹੈ। ਉਨ੍ਹਾਂ ਪੰਚਾਂ ਸਰਪੰਚਾਂ ਅਤੇ ਪਿੰਡਾਂ ਦੇ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਇਸ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਵਿਚ ਅਹਿਮ ਯੋਗਦਾਨ ਪਾਇਆ ਜਾਵੇ ਤਾਂ ਨਸ਼ਿਆਂ ਲਪੇਟ ਵਿੱਚ ਆਈ ਨੋਜਵਾਨੀ ਨੂੰ ਬਚਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ