ਹਵਾ ਪ੍ਰਦੂਸ਼ਨ ਛੋਟੇ ਬੱਚੇ, ਗਰਭਵਤੀ ਔਰਤਾਂ, 60 ਸਾਲ ਤੋਂ ਉਪਰ ਉਮਰ ਦੇ ਬਜ਼ੁਰਗਾਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ: ਸਿਵਲ ਸਰਜਨ
ਬਰਨਾਲਾ, 9 ਅਕਤੂਬਰ (ਹਿੰ. ਸ.)। ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਵਾ ਪ੍ਰਦੂਸ਼ਣ ਸਮੇਂ ਸਿਹਤਮੰਦ ਜੀਵਨ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਤਾਂ ਜੋ ਲੋਕਾਂ ਨੂੰ ਸਿਹਤ ਸਬੰਧੀ ਕੋਈ ਸਮੱਸਿਆ
ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਜਾਣਕਾਰੀ ਦਿੰਦੇ ਹੋਏ।


ਬਰਨਾਲਾ, 9 ਅਕਤੂਬਰ (ਹਿੰ. ਸ.)। ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਵਾ ਪ੍ਰਦੂਸ਼ਣ ਸਮੇਂ ਸਿਹਤਮੰਦ ਜੀਵਨ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਤਾਂ ਜੋ ਲੋਕਾਂ ਨੂੰ ਸਿਹਤ ਸਬੰਧੀ ਕੋਈ ਸਮੱਸਿਆ ਨਾ ਆਵੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਵਾ ਪ੍ਰਦੂਸ਼ਨ ਛੋਟੇ ਬੱਚੇ, ਗਰਭਵਤੀ ਔਰਤਾਂ, 60 ਸਾਲ ਤੋਂ ਉੱਪਰ ਉਮਰ ਦੇ ਬਜ਼ੁਰਗ, ਸ਼ੂਗਰ,ਦਿਲ ਦੀਆਂ ਬਿਮਾਰੀਆਂ, ਸਾਹ ਦਮਾਂ ਆਦਿ ਜਿਆਦਾ ਸਮੇਂ ਤੋਂ ਬਿਮਾਰੀਆਂ ਤੋਂ ਪੀੜਤਾਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

ਡਾ. ਮੁਨੀਸ ਕੁਮਾਰ ਜ਼ਿਲ੍ਹਾ ਐਪੀਗਿਮਾਲੋਜਿਸਟ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਨਾਲ ਖੰਘ, ਸਾਹ ਚੜਣਾ, ਨਜਲਾ ਜੁਕਾਮ, ਅੱਖਾਂ 'ਚ ਲਾਲੀ ਅਤੇ ਖ਼ਾਰਸ਼, ਘਬਰਾਹਟ ਵਰਗੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ । ਇਸ ਲਈ ਛੋਟੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਜਿਆਦਾ ਸਮੇਂ ਤੋਂ ਕਿਸੇ ਬਿਮਾਰੀ ਤੋਂ ਪੀੜਤਾਂ ਨੂੰ ਬਾਹਰੀ ਗਤੀਵਿਧੀਆਂ ਤੋਂ ਬਚਣਾ ਚਾਹੀਦਾ ਹੈ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਖਾਸ ਤੌਰ 'ਤੇ ਸਵੇਰੇ ਸ਼ਾਮ ਬਾਹਰੀ ਗਤੀਵਿਧੀਆਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਅਤੇ ਪੂਰਾ ਤਨ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਸੰਤੁਲਿਤ ਖੁਰਾਕ ਦੀ ਵਰਤੋਂ ਕਰਨੀ ਚਾਹੀਦੀ ਹੈ। ਸਿਹਤਮੰਦ ਸਮਾਜ ਦੀ ਸਿਰਜਣਾ ਲਈ ਹਵਾ ਪ੍ਰਦੂਸ਼ਣ ਨੂੰ ਘਟਾਉਣਾ ਸਾਡੀ ਸਭ ਦੀ ਜਿੰਮੇਵਾਰੀ ਹੈ। ਇਸ ਲਈ ਪ੍ਰਦੂਸ਼ਣ ਘਟਾਉਣ ਲਈ ਮਸ਼ੀਨਰੀ ਦੀ ਜਗ੍ਹਾ ਹੱਥੀਂ ਕੰਮ ਕਰਨ ਜਾਂ ਸਾਇਕਲ ਦੀ ਵਰਤੋਂ ਕਰਨੀ ਚਾਹੀਦੀ ਹੈ , ਪਰਾਲੀ ਨੂੰ ਅੱਗ ਨਾ ਲਾਉਣਾ , ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande