ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਉਂਡ ਸਮਾਰੋਹ ਫਾਜ਼ਿਲਕਾ ਵਿਖੇ ਹੋਇਆ ਆਯੋਜਿਤ
ਫਾਜ਼ਿਲਕਾ, 9 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਦੀ ਰਾਤ ਨੂੰ ਆਯੋਜਿਤ ਕੀਤੇ ਗਏ ਲਾਈਟ ਐਂਡ ਸਾਊਂਡ ਸ਼ੋਅ “ਹਿੰਦ ਦੀ ਚਾਦਰ” ਨੇ ਸ਼ਨੀਵਾਰ ਸ਼ਾਮ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਉਂਡ ਸਮਾਰੋਹ ਦਾ ਦ੍ਰਿਸ਼।


ਫਾਜ਼ਿਲਕਾ, 9 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਦੀ ਰਾਤ ਨੂੰ ਆਯੋਜਿਤ ਕੀਤੇ ਗਏ ਲਾਈਟ ਐਂਡ ਸਾਊਂਡ ਸ਼ੋਅ “ਹਿੰਦ ਦੀ ਚਾਦਰ” ਨੇ ਸ਼ਨੀਵਾਰ ਸ਼ਾਮ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਪਹੁੰਚੀ ਸੰਗਤ ਨੂੰ ਭਾਵੁਕ ਕਰ ਦਿੱਤਾ। ਇਸ ਮੌਕੇ ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਰ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ, ਵਧੀਕ ਕਮਿਸ਼ਨਰ (ਵਿਕਾਸ) ਸ਼ੁਭਾਸ ਚੰਦਰ ਤੇ ਫਾਜ਼ਿਲਕਾ ਦੇ ਵਿਧਾਇਕ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਮੌਜੂਦ ਰਹੇ। ਇਸ ਸ਼ੋਅ ਵਿੱਚ 350 ਸਾਲ ਪਹਿਲਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ, ਸੱਚਾਈ ਅਤੇ ਇਨਸਾਨੀਅਤ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਰੌਸ਼ਨੀ, ਸਾਊਂਡ ਅਤੇ ਪ੍ਰਭਾਵਸ਼ਾਲੀ ਦ੍ਰਿਸ਼ਾਂ ਰਾਹੀਂ ਦਰਸਾਇਆ ਗਿਆ। ਸ਼ੋਅ ਵਿੱਚ ਗੁਰੂ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸ਼ਹਾਦਤ ਨੂੰ ਇਸ ਢੰਗ ਨਾਲ ਪੇਸ਼ ਕੀਤਾ ਗਿਆ ਕਿ ਹਰ ਉਮਰ ਦੇ ਦਰਸ਼ਕ ਮੰਤਰਮੁਗਧ ਰਹਿ ਗਏ। ਇਸ ਦੌਰਾਨ ਢਾਡੀ ਜਥੇ ਸੁਖਦੇਵ ਸਿੰਘ ਨਕੋਦਰ ਵਾਲਿਆਂ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਲਾਈਟ ਐਂਡ ਸਾਉੰਡ ਸਮਾਰੋਹ ਕਰਵਾਏ ਜਾ ਰਹੇ ਹਨ। ਅੱਜ ਦੇ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਨਾਲ ਵੀ ਜੋੜਦੇ ਹਨ। ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ। ਪੰਜਾਬ ਦੀ ਧਰਤੀ ਨੂੰ ਮਹਾਨ ਗੁਰੂਆਂ-ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਸਾਨੂੰ ਆਪਣੇ ਰਹਿਬਰਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਆਪਣੇ ਸੂਬੇ ਅਤੇ ਦੇਸ਼ ਦੀ ਬਿਹਤਰੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫ਼ੇ ਨੂੰ ਦਰਸਾਇਆ ਗਿਆ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande