ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਗੁਰੂ ਚਰਨ ਛੋਹ ਪ੍ਰਾਪਤ ਥਾਵਾਂ 'ਤੇ ਵਿਸ਼ੇਸ਼ ਸਮਾਗਮ ਕਰਵਾਏ
ਬਰਨਾਲਾ, 9 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਅਤੇ ਗੁਰੂਦਵਾਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਪਾਤਸ਼ਾਹੀ ਨੌਵੀ
ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਮਾਗਮ ਦਾ ਦ੍ਰਿਸ਼।


ਬਰਨਾਲਾ, 9 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਅਤੇ ਗੁਰੂਦਵਾਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਪਾਤਸ਼ਾਹੀ ਨੌਵੀਂ ਵਿਖੇ ਸਮਾਗਮ ਕਰਵਾਏ ਗਏ। ਜ਼ਿਲ੍ਹਾ ਬਰਨਾਲਾ ਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 11 ਚਰਨ ਛੋਹ ਪ੍ਰਾਪਤ ਥਾਵਾਂ ਉੱਤੇ ਬਣੇ ਗੁਰਦੁਵਾਰਾ ਸਾਹਿਬ 'ਚ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਦੱਸਿਆ ਕਿ ਇਹ ਸਮਾਗਮ 16 ਨਵੰਬਰ ਤੱਕ ਕਰਵਾਏ ਜਾਣਗੇ।ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ। ਭੋਗ ਉਪਰੰਤ ਕਥਾਵਾਚਕ ਭਾਈ ਬਸੰਤ ਸਿੰਘ, ਮਾਲਵਿੰਦਰ ਸ਼ਾਇਰ, ਡਾ: ਅਮਨਦੀਪ ਸਿੰਘ ਟੱਲੇਵਾਲੀਆ ਨੇ ਕਵਿਤਾਵਾ,ਢਾਡੀ ਜਗਰਾਜ ਸਿੰਘ ਖੀਵਾ ਦੇ ਜਥੇ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande