ਧੁੰਦ ਦੌਰਾਨ ਸੜਕ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ : ਆਸ਼ਿਕਾ ਜੈਨ
ਹੁਸ਼ਿਆਰਪੁਰ, 10 ਦਸੰਬਰ (ਹਿੰ. ਸ.)। ਜ਼ਿਲ੍ਹੇ ਵਿੱਚ ਧੁੰਦ ਕਾਰਨ ਸੜਕ ਹਾਦਸਿਆਂ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪੰਜ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ.


ਹੁਸ਼ਿਆਰਪੁਰ, 10 ਦਸੰਬਰ (ਹਿੰ. ਸ.)। ਜ਼ਿਲ੍ਹੇ ਵਿੱਚ ਧੁੰਦ ਕਾਰਨ ਸੜਕ ਹਾਦਸਿਆਂ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਡਾਇਰੈਕਟਰ ਜਨਰਲ, ਲੀਡ ਏਜੰਸੀ ਰੋਡ ਸੇਫਟੀ ਵੱਲੋਂ ਭੇਜੇ ਗਏ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਸੜਕ ਸੁਰੱਖਿਆ ਨਾਲ ਜੁੜੇ ਨੁਕਤਿਆਂ ‘ਤੇ ਵਿਆਪਕ ਚਰਚਾ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੁੰਦ ਵਾਲੇ ਮੌਸਮ ਵਿੱਚ ਘੱਟ ਦ੍ਰਿਸ਼ਟੀ ਕਾਰਨ ਸੜਕ ਹਾਦਸਿਆਂ ਦੀ ਸੰਭਾਵਨਾ ਕਈ ਗੁਣਾ ਵੱਧ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਸਬੰਧਤ ਵਿਭਾਗਾਂ ਨੂੰ ਵਧੇਰੇ ਚੌਕਸੀ ਅਤੇ ਤਾਲਮੇਲ ਨਾਲ ਕੰਮ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਸੜਕਾਂ ਦੇ ਕਿਨਾਰਿਆਂ 'ਤੇ ਅਣਚਾਹੀ ਬਨਸਪਤੀ ਨੂੰ ਹਟਾਉਣ, ਖ਼ਤਰਨਾਕ ਸੜਕਾਂ 'ਤੇ ਰੁਕਾਵਟਾਂ, ਗੈਰ-ਕਾਰਜਸ਼ੀਲ ਟ੍ਰੈਫਿਕ ਲਾਈਟਾਂ, ਸਕੂਲ ਬੱਸਾਂ ਦੀ ਸੁਰੱਖਿਆ, ਰੇਲਵੇ ਕਰਾਸਿੰਗ, ਨਿਰਮਾਣ ਅਧੀਨ ਸੜਕਾਂ ਦੀ ਸੁਰੱਖਿਆ, ਐਮਰਜੈਂਸੀ ਸੇਵਾਵਾਂ ਦੀ ਉਪਲਬੱਧਤਾ ਅਤੇ ਬੈਰੀਕੇਡਾਂ ਦੀ ਦਿੱਖ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਵਿਭਾਗ-ਵਾਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਨੇ ਹਦਾਇਤ ਕੀਤੀ ਕਿ ਮਗਨਰੇਗਾ ਵਰਕਰਾਂ ਦੀ ਮੱਦਦ ਨਾਲ ਸੜਕ ਕਿਨਾਰੇ ਸਫ਼ਾਈ, ਬਰਮਾਂ ਦੀ ਦੇਖ-ਭਾਲ ਆਦਿ ਦੇ ਕੰਮ ਤੇਜ਼ੀ ਨਾਲ ਪੂਰੇ ਕੀਤੇ ਜਾਣ। ਸਾਰੀਆਂ ਬੰਦ ਟ੍ਰੈਫਿਕ ਲਾਈਟਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ, ਜਦੋਂ ਕਿ ਖ਼ਤਰਨਾਕ ਖੇਤਰਾਂ ਵਿੱਚ ਰੈਟਰੋ-ਰਿਫਲੈਕਟਿਵ ਟੇਪ, ਚਿਤਾਵਨੀ ਚਿੰਨ੍ਹ ਅਤੇ ਸੁਰੱਖਿਆ ਚਿੰਨ੍ਹ ਲਗਾਏ ਜਾਣ। ਉਸਾਰੀ ਅਧੀਨ ਸੜਕਾਂ 'ਤੇ ਆਈ.ਆਰ.ਸੀ ਮਾਨਕਾਂ ਅਨੁਸਾਰ ਚਿਤਾਵਨੀ ਚਿੰਨ੍ਹ ਅਤੇ ਡਾਇਵਰਸ਼ਨ ਬੋਰਡ ਲਗਾਏ ਜਾਣ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿੱਖਿਆ ਵਿਭਾਗ, ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਨੂੰ ਸਕੂਲ ਬੱਸਾਂ ਦੀ ਸੁਰੱਖਿਆ ਸਬੰਧੀ ਸਾਂਝੇ ਨਿਰੀਖਣ ਕਰਨ ਅਤੇ ‘ਸੁਰੱਖਿਅਤ ਸਕੂਲ ਵਾਹਨ ਪਾਲਿਸੀ’ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਹਾਈਵੇਅ 'ਤੇ ਟਰੱਕਾਂ ਦੀ ਅਣ-ਅਧਿਕਾਰਤ ਪਾਰਕਿੰਗ ਨੂੰ ਰੋਕਣ, ਅਵਾਰਾ ਪਸ਼ੂਆਂ ਨੂੰ ਕੰਟਰੋਲ ਕਰਨ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ 'ਤੇ ਨਿਗਰਾਨੀ ਵਧਾਉਣ ਅਤੇ ਦੁਰਘਟਨਾ ਵਾਲੇ ਸਥਾਨਾਂ 'ਤੇ ਪੁਲਿਸ ਤਾਇਨਾਤ ਕਰਨ ਲਈ ਵੀ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਧੁੰਦ ਵਾਲੇ ਦਿਨਾਂ ਵਿੱਚ ਵੱਡੇ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦੀ ਆਗਿਆ ਦੇਣ ਤੋਂ ਪਹਿਲਾਂ ਮੌਸਮ ਦੀ ਸਥਿਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜ਼ੀਹ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਧੁੰਦ ਦੇ ਮੌਸਮ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande