
ਫਾਜ਼ਿਲਕਾ, 10 ਦਸੰਬਰ (ਹਿੰ. ਸ.)। ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੂਥ ਅਗੇਸਟ ਡਰੱਗ, ਐਂਟੀ ਡਰੱਗ ਅਵੇਰਨੈਸ ਡਰਾਈਵ (ਨਸ਼ਾ ਮੁਕਤ ਪੰਜਾਬ)” ਦੇ ਅਧੀਨ, ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਨਵਜੋਤ ਕੌਰ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਇਹ ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ Para Legal Volunteers (PLVs) ਵੱਲੋਂ ਪਿੰਡ ਕਾਵਾਂ ਵਾਲੀ, ਪਿੰਡ ਨਵਾਂ ਸਲੇਮਸ਼ਾਹ, ਧਾਣੀ ਕਾਹਣਾ ਰਾਮ ਅਤੇ ਪਿੰਡ ਘੱਟੀਆਂ ਵਾਲੀ ਬੋਦਲਾ ਵਿੱਚ ਆਯੋਜਿਤ ਕੀਤੇ ਗਏ। ਪ੍ਰੋਗਰਾਮਾਂ ਦੌਰਾਨ ਪਿੰਡਾਂ ਦੇ ਨਿਵਾਸੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਨਸ਼ਾ-ਮੁਕਤ ਜੀਵਨਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਪੀ.ਐਲ.ਵੀ.ਜ ਵੱਲੋਂ ਲੋਕਾਂ ਨੂੰ ਨਸ਼ੇ ਦੇ ਨੁਕਸਾਨਾਂ, ਇਸ ਦੇ ਪਰਿਵਾਰਕ ਤੇ ਸਮਾਜਿਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿੱਖਿਆ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਚੱਲਦੀ ਰਹੇਗੀ ਅਤੇ ਜ਼ਿਲ੍ਹੇ ਦੇ ਹਰ ਹਿੱਸੇ ਵਿੱਚ ਨਸ਼ਾ-ਮੁਕਤੀ ਸੰਦੇਸ਼ ਪਹੁੰਚਾਉਣ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਮਾਜ, ਨੌਜਵਾਨ ਅਤੇ ਵੱਖ-ਵੱਖ ਸੰਸਥਾਵਾਂ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ। ਜੇ ਕੋਈ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਨੰਬਰ 01638-261500 ‘ਤੇ ਸੰਪਰਕ ਕਰ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ