ਸ਼ਹੀਦੀ ਸਭਾ ਦੇ ਏਰੀਏ ਵਿੱਚ ਅੰਡੇ, ਮਾਸ-ਮੱਛੀ, ਬੀੜੀ ਸਿਗਰੇਟ ਵੇਚਣ ਤੇ ਪੂਰਨ ਪਾਬੰਦੀ
ਫ਼ਤਹਿਗੜ੍ਹ ਸਾਹਿਬ, 10 ਦਸੰਬਰ (ਹਿੰ. ਸ.)।ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੀ ਪਵਿੱਤਰਤਾ ਨੂੰ
ਸ਼ਹੀਦੀ ਸਭਾ ਦੇ ਏਰੀਏ ਵਿੱਚ ਅੰਡੇ, ਮਾਸ-ਮੱਛੀ, ਬੀੜੀ ਸਿਗਰੇਟ ਵੇਚਣ ਤੇ ਪੂਰਨ ਪਾਬੰਦੀ


ਫ਼ਤਹਿਗੜ੍ਹ ਸਾਹਿਬ, 10 ਦਸੰਬਰ (ਹਿੰ. ਸ.)।ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜਿ਼ਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਦੇ ਏਰੀਏ ਵਿੱਚ ਅੰਡੇ, ਮਾਸ-ਮੱਛੀ, ਤੰਬਾਕੂ, ਬੀੜੀ-ਸਿਗਰੇਟ ਵੇਚਣ ’ਤੇ ਪੂਰਨ ਪਾਬੰਦੀ ਲਗਾਈ ਹੈ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਫ਼ਤਹਿਗੜ੍ਹ ਸਾਹਿਬ ਵਿਖੇ ਆਉਂਦੇ ਹਨ ਅਤੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਅੰਡਿਆਂ, ਮਾਸ-ਮੱਛੀ, ਤੰਬਾਕੂ, ਬੀੜੀ-ਸਿਗਰੇਟ ਆਦਿ ਦੀਆਂ ਦੁਕਾਨਾਂ/ਸਟਾਲ ਲਗਾਉਣ ਨਾਲ ਜਿਥੇ ਮਾਹੌਲ ਦੀ ਪਵਿੱਤਰਤਾ ਭੰਗ ਹੁੰਦੀ ਹੈ ਉਥੇ ਇਸ ਗੱਲ ਦਾ ਸ਼ਰਧਾਲੂਆਂ ’ਤੇ ਵੀ ਮਾੜਾ ਪ੍ਰਭਾਵ ਪੈ਼ਦਾ ਹੈ। ਇਸ ਗੱਲ ਨੂੰ ਵੇਖਦਿਆਂ ਇਹ ਮਨਾਹੀਂ ਹੁਕਮ ਜਾਰੀ ਕੀਤੇ ਗਏ ਹਨ ਜੋ ਕਿ 15 ਦਸੰਬਰ, 2025 ਤੋਂ 31 ਦਸੰਬਰ, 2025 ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande