ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਪੰਚਾਇਤ ਸੰਮਤੀ ਚੋਣਾਂ ਦੀ ਤਿਆਰੀ ਦੀ ਸਮੀਖਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਕੋਮਲ ਮਿੱਤਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਪੰਚਾਇਤ ਸੰਮਤੀ ਚੋਣਾਂ ਸਬੰਧੀ ਇੰਤਜ਼ਾਮਾਂ ਦੀ ਸਮੀਖਿਆ ਲਈ ਅੱਜ ਮੋਹਾਲੀ ਪੁਲਿਸ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀ
ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਪੰਚਾਇਤ ਸੰਮਤੀ ਚੋਣਾਂ ਦੀ ਤਿਆਰੀ ਦੀ ਸਮੀਖਿਆ ਕਰਦੇ ਹੋਏ.


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਕੋਮਲ ਮਿੱਤਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਪੰਚਾਇਤ ਸੰਮਤੀ ਚੋਣਾਂ ਸਬੰਧੀ ਇੰਤਜ਼ਾਮਾਂ ਦੀ ਸਮੀਖਿਆ ਲਈ ਅੱਜ ਮੋਹਾਲੀ ਪੁਲਿਸ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਸੁਚੱਜੀ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ ਅਤੇ ਵੋਟਰਾਂ ਵਿੱਚ ਨਿਡਰਤਾ ਭਰਿਆ ਮਾਹੌਲ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 306 ਪੋਲਿੰਗ ਬੂਥਾਂ ‘ਤੇ ਕੁੱਲ 2,12,848 ਵੋਟਰ ਆਪਣਾ ਮਤਦਾਨ ਕਰਨਗੇ, ਜਿੱਥੇ 206 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਮਤਦਾਨ 14 ਦਸੰਬਰ ਨੂੰ ਹੋਵੇਗਾ, ਜਦਕਿ ਡੇਰਾਬੱਸੀ, ਮੋਹਾਲੀ ਅਤੇ ਖਰੜ ਵਿੱਚ ਕਰਮਵਾਰ ਡੇਰਾਬੱਸੀ, ਮਾਜਰੀ ਅਤੇ ਖਰੜ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਕੀਤੀ ਜਾਵੇਗੀ।

ਕੋਮਲ ਮਿੱਤਲ ਨੇ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਪੱਕੇ ਇੰਤਜ਼ਾਮ ਯਕੀਨੀ ਬਣਾਉਣ ਲਈ ਕਿਹਾ, ਜਿਸ ਵਿੱਚ ਸੀ. ਸੀ. ਟੀ. ਵੀ. ਕੈਮਰੇ ਲਗਾਉਣਾ ਵੀ ਸ਼ਾਮਲ ਹੈ। ਉਨ੍ਹਾਂ ਨੇ 57 ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਵਾਧੂ ਨਿਗਰਾਨੀ ਰੱਖਣ ਦੀ ਵੀ ਹਦਾਇਤ ਦਿੱਤੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਅਤੇ ਐੱਸ. ਪੀ. (ਇਨਵੈਸਟੀਗੇਸ਼ਨ) ਸੌਰਵ ਜਿੰਦਲ, ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande