
ਲੁਧਿਆਣਾ, 10 ਦਸੰਬਰ (ਹਿੰ. ਸ.)। ਪੰਜਾਬ ਸਰਕਾਰ ਦੀ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛਿੰਨਾ ਵੱਲੋਂ ਸਥਾਨਕ ਬਰੋਟਾ ਰੋਡ 'ਤੇ ਸੜਕ ਨਿਰਮਾਣ ਕਾਰਜ਼ਾਂ ਦਾ ਸ਼ੁਭ ਆਰੰਭ ਕੀਤਾ ਗਿਆ। ਇਹ ਸੜਕ ਨਗਰ ਨਿਗਮ ਵੱਲੋਂ ਬਣਾਈ ਜਾ ਰਹੀ ਹੈ ਜਿਸ 'ਤੇ ਕਰੀਬ 84 ਲੱਖ ਰੁਪਏ ਦੀ ਲਾਗਤ ਆਵੇਗੀ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 1800 ਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਵਿੱਚ 4 ਫੁੱਟ ਗਟਕਾ ਅਤੇ 4 ਇੰਚ ਆਰ.ਐਮ.ਸੀ. ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਵਿੱਚ ਕਰੀਬ 6 ਮਹੀਨਿਆਂ ਦਾ ਸਮਾਂ ਲੱਗੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇ। ਇਸ ਮੌਕੇ ਕੌਂਸਲਰ ਸਰੋਜ ਮੰਨਣ, ਡਾ. ਦੀਪਕ ਮੰਨਣ, ਮਹਤਾਬ ਬੰਟੀ, ਸੰਗਠਨ ਇੰਚਾਰਜ ਹਲਕਾ ਸਾਊਥ ਪਰਮਿੰਦਰ ਸਿੰਘ ਗਿੱਲ, ਬਲਾਕ ਪ੍ਰਧਾਨ ਹਰਦੇਵ ਗੋਲਡੀ, ਬਲਾਕ ਪ੍ਰਧਾਨ ਸ਼ਿਵ ਦਰਸ਼ਨ ਸਿੰਘ, ਮੰਜੀਤ ਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਵਿਧਾਇਕ ਰਜਿੰਦਰਪਾਲ ਕੌਰ ਛਿੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਲੋਕਾਂ ਦੇ ਕੰਮਾਂ ਲਈ ਅੱਗੇ ਰਹੀ ਹੈ ਅਤੇ ਸਮਰਪਿਤ ਭਾਵ ਨਾਲ ਵਿਕਾਸ ਕਾਰਜ਼ਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ