
ਜਲੰਧਰ, 10 ਦਸੰਬਰ (ਹਿੰ. ਸ.)। ਜਲੰਧਰ ਵਿੱਚ ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਰਣਜੀਤ ਸਿੰਘ ਲੁਧਿਆਣਾ ਇਲਾਕੇ ਵਿੱਚ ਤਾਇਨਾਤ ਸੀ। ਬੁੱਧਵਾਰ ਨੂੰ ਜਦੋਂ ਰਣਜੀਤ ਡਿਊਟੀ ‘ਤੇ ਜਾਣ ਲਈ ਆਪਣੇ ਕਮਰੇ ਵਿੱਚੋਂ ਬਾਹਰ ਨਹੀਂ ਆਇਆ ਤਾਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋਇਆ। ਜਦੋਂ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਨੂੰ ਰਣਜੀਤ ਫੰਦੇ ਨਾਲ ਲਟਕਦਾ ਮਿਲਿਆ। ਰਣਜੀਤ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ। ਪੁਲਿਸ ਫਿਲਹਾਲ ਇਸਦੀ ਜਾਂਚ ਕਰ ਰਹੀ ਹੈ।
ਮਹਿਤਪੁਰ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੌਕੇ ਤੋਂ ਸੁਸਾਈਡ ਨੋਟ ਬਰਾਮਦ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਨੋਟ ਵਿੱਚ ਕੀ ਲਿਖਿਆ ਹੈ। ਆਸ-ਪਾਸ ਦੇ ਲੋਕਾਂ ਨੇ ਕਿਹਾ ਕਿ ਰਣਜੀਤ ਨੇ ਪਰਿਵਾਰਕ ਕਾਰਨਾਂ ਕਰਕੇ ਖੁਦਕੁਸ਼ੀ ਕੀਤੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ