ਮੋਹਾਲੀ ਜ਼ਿਲ੍ਹੇ ਦੇ ਯੁਵਕਾਂ ਲਈ ਅਰਧ ਸੈਨਿਕ ਬਲਾਂ ਵਿਚ ਭਰਤੀ ਲਈ ਸਿਖਲਾਈ ਕੈਂਪ ਸ਼ੁਰੂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਦਸੰਬਰ (ਹਿੰ. ਸ.)। ਸੀ-ਪਾਈਟ ਕੈਂਪ, ਲਾਲੜੂ ਦੇ ਕੈਂਪ ਇੰਚਾਰਜ ਗੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਧ ਸੈਨਿਕ ਬਲਾਂ ਵਿਚ ਕਾਂਸਟੇਬਲ (ਜੀ ਡੀ) ਇੰਨ (ਸੀ ਏ ਪੀ ਐਫਸ), ਐਸ.ਐਸ.ਐਫ ਐਂਡ ਰਾਈਫਲਮੈਨ (ਜੀ ਡੀ) ਇੰਨ ਅਸਾਮ ਰਾਈਫਲਜ਼ ਵਿੱਚ ਨੌਜਵਾਨਾਂ ਦੀ ਭਰਤੀ ਸਬ
ਮੋਹਾਲੀ ਜ਼ਿਲ੍ਹੇ ਦੇ ਯੁਵਕਾਂ ਲਈ ਅਰਧ ਸੈਨਿਕ ਬਲਾਂ ਵਿਚ ਭਰਤੀ ਲਈ ਸਿਖਲਾਈ ਕੈਂਪ ਸ਼ੁਰੂ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਦਸੰਬਰ (ਹਿੰ. ਸ.)। ਸੀ-ਪਾਈਟ ਕੈਂਪ, ਲਾਲੜੂ ਦੇ ਕੈਂਪ ਇੰਚਾਰਜ ਗੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਧ ਸੈਨਿਕ ਬਲਾਂ ਵਿਚ ਕਾਂਸਟੇਬਲ (ਜੀ ਡੀ) ਇੰਨ (ਸੀ ਏ ਪੀ ਐਫਸ), ਐਸ.ਐਸ.ਐਫ ਐਂਡ ਰਾਈਫਲਮੈਨ (ਜੀ ਡੀ) ਇੰਨ ਅਸਾਮ ਰਾਈਫਲਜ਼ ਵਿੱਚ ਨੌਜਵਾਨਾਂ ਦੀ ਭਰਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ 01 ਦਸੰਬਰ ਤੋਂ 31 ਦਸੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਸੀ-ਪਾਈਪ ਕੈਂਪ, ਲਾਲੜੂ ਵਿਖੇ ਇਸ ਭਰਤੀ ਸਬੰਧੀ ਲਿਖਤੀ ਅਤੇ ਫਿਜੀਕਲ ਟ੍ਰੇਨਿੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਹਿਣਾ, ਖਾਣਾ, ਪੜਾਈ ਅਤੇ ਫਿਜੀਕਲ ਟੈਸਟ ਦੀ ਤਿਆਰੀ ਸਾਰਾ ਕੁੱਝ ਬਿਲਕੁਲ ਮੁਫਤ ਹੈ। ਇਸ ਦਾ ਵੱਧ ਤੋਂ ਵੱਧ ਲਾਭ ਉਠਾਓ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 9357519738 ਅਤੇ 7658816457 ਇਨ੍ਹਾਂ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande