ਵੋਟਿੰਗ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ: ਡੀ. ਸੀ.
ਬਰਨਾਲਾ, 10 ਦਸੰਬਰ (ਹਿੰ. ਸ.)। ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਕੁੱਲ 3,14,554 ਮਤਦਾਤਾ 14 ਦਸੰਬਰ ਨੂੰ ਵੋਟਾਂ ਪਾਉਣਗੇ । ਇਨ੍ਹਾਂ ਵਿੱਚ 1,66,681 ਪੁਰਸ਼ ਮਤਦਾਤਾ, 1,47,872 ਮਹਿਲਾ ਮਤਦਾਤਾ ਅਤੇ ਇੱਕ ਟ੍ਰਾਂਸਜੈਂਡਰ ਮਤਦਾਤਾ ਸ਼ਾਮਲ ਹਨ। ਮਤਦਾਤਾ ਆਪਣੀ ਵੋਟ 369 ਪੋਲਿੰਗ ਬੂਥਾਂ ‘ਤੇ ਪ
ਜ਼ਿਲ੍ਹਾ ਚੋਣ ਅਫਸਰ - ਕਮ- ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ।


ਬਰਨਾਲਾ, 10 ਦਸੰਬਰ (ਹਿੰ. ਸ.)। ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਕੁੱਲ 3,14,554 ਮਤਦਾਤਾ 14 ਦਸੰਬਰ ਨੂੰ ਵੋਟਾਂ ਪਾਉਣਗੇ । ਇਨ੍ਹਾਂ ਵਿੱਚ 1,66,681 ਪੁਰਸ਼ ਮਤਦਾਤਾ, 1,47,872 ਮਹਿਲਾ ਮਤਦਾਤਾ ਅਤੇ ਇੱਕ ਟ੍ਰਾਂਸਜੈਂਡਰ ਮਤਦਾਤਾ ਸ਼ਾਮਲ ਹਨ। ਮਤਦਾਤਾ ਆਪਣੀ ਵੋਟ 369 ਪੋਲਿੰਗ ਬੂਥਾਂ ‘ਤੇ ਪਾਓਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ - ਕਮ- ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮਤਦਾਤਾ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰ ਰਾਹੀਂ ਵੋਟ ਪਾਓਣਗੇ। ਪਾਈਆਂ ਗਈਆਂ ਵੋਟਾਂ ਦੀ ਗਿਣਤੀ 17 ਦਸੰਬਰ (ਬੁੱਧਵਾਰ) ਨੂੰ ਨਿਰਧਾਰਤ ਕੇਂਦਰਾਂ ‘ਤੇ ਕੀਤੀ ਜਾਵੇਗੀ। ਬਰਨਾਲਾ ਅਤੇ ਸਹਿਣਾ ਜ਼ੋਨਾਂ ਦੀ ਗਿਣਤੀ ਐਸ.ਡੀ. ਕਾਲਜ ਬਰਨਾਲਾ ਵਿੱਚ ਅਤੇ ਮਹਿਲ ਕਲਾਂ ਦੀ ਗਿਣਤੀ ਐਸ.ਡੀ.ਐਮ. ਦਫ਼ਤਰ ਮਹਿਲ ਕਲਾਂ ਵਿੱਚ ਹੋਵੇਗੀ।

ਹੋਰ ਜਾਣਕਾਰੀ ਦਿੰਦਿਆਂ ਬੈਨਿਥ ਨੇ ਦੱਸਿਆ ਕਿ ਸਹਿਣਾ ਵਿੱਚ ਕੁੱਲ 1,27,704 ਮਤਦਾਤਾ ਹਨ, ਜਿਨ੍ਹਾਂ ਵਿੱਚ 67,576 ਪੁਰਸ਼ ਅਤੇ 60,128 ਮਹਿਲਾ ਮਤਦਾਤਾ ਸ਼ਾਮਲ ਹਨ। ਇਸ ਜ਼ੋਨ ਵਿੱਚ ਕੁੱਲ 158 ਪੋਲਿੰਗ ਬੂਥ ਹਨ। ਇਸੇ ਤਰ੍ਹਾਂ ਬਰਨਾਲਾ ਜ਼ੋਨ ਵਿੱਚ ਕੁੱਲ 67,448 ਮਤਦਾਤਾ ਹਨ, ਜਿਨ੍ਹਾਂ ਵਿੱਚ 35,789 ਪੁਰਸ਼ ਅਤੇ 31,659 ਮਹਿਲਾਵਾਂ ਹਨ। ਇਸ ਜ਼ੋਨ ਵਿੱਚ 80 ਪੋਲਿੰਗ ਬੂਥ ਹਨ। ਮਹਿਲ ਕਲਾਂ ਜ਼ੋਨ ਵਿੱਚ ਕੁੱਲ 1,19,402 ਮਤਦਾਤਾ ਹਨ, ਜਿਨ੍ਹਾਂ ਵਿੱਚ 63,316 ਪੁਰਸ਼, 56,085 ਮਹਿਲਾਵਾਂ ਅਤੇ ਇੱਕ ਟ੍ਰਾਂਸਜੈਂਡਰ ਮਤਦਾਤਾ ਸ਼ਾਮਲ ਹੈ। ਇਸ ਹਲਕੇ ਵਿੱਚ 131 ਪੋਲਿੰਗ ਬੂਥ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande