ਵਧੀਕ ਡਿਪਟੀ ਕਮਿਸ਼ਨਰ (ਜਨ.)-ਕਮ-ਰਿਟਰਨਿੰਗ ਅਫਸਰ ਨੇ ਡੀਏਵੀ ਕਾਲਜ ਅਬੋਹਰ ਦੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਫਾਜ਼ਿਲਕਾ 11 ਦਸੰਬਰ (ਹਿੰ. ਸ.)। ਵਧੀਕ ਡਿਪਟੀ ਕਮਿਸ਼ਨਰ (ਜਨ.)-ਕਮ-ਰਿਟਰਨਿੰਗ ਅਫਸਰ ਜ਼ਿਲ੍ਹਾ ਪ੍ਰੀਸ਼ਦ ਡਾ. ਮਨਦੀਪ ਕੌਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਡੀਏਵੀ ਕਾਲਜ ਅਬੋਹਰ ਵਿਖੇ ਬਣੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਦੌਰਾ ਕਰਕੇ ਸੁਰੱਖਿਆ ਵਿਵਸਥਾਵਾਂ ਦਾ ਜਾਇਜ਼ਾ ਲਿਆ ਗਿਆ
ਵਧੀਕ ਡਿਪਟੀ ਕਮਿਸ਼ਨਰ (ਜਨ.)-ਕਮ-ਰਿਟਰਨਿੰਗ ਅਫਸਰ ਨੇ ਡੀਏਵੀ ਕਾਲਜ ਅਬੋਹਰ ਦੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ


ਫਾਜ਼ਿਲਕਾ 11 ਦਸੰਬਰ (ਹਿੰ. ਸ.)। ਵਧੀਕ ਡਿਪਟੀ ਕਮਿਸ਼ਨਰ (ਜਨ.)-ਕਮ-ਰਿਟਰਨਿੰਗ ਅਫਸਰ ਜ਼ਿਲ੍ਹਾ ਪ੍ਰੀਸ਼ਦ ਡਾ. ਮਨਦੀਪ ਕੌਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਡੀਏਵੀ ਕਾਲਜ ਅਬੋਹਰ ਵਿਖੇ ਬਣੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਦੌਰਾ ਕਰਕੇ ਸੁਰੱਖਿਆ ਵਿਵਸਥਾਵਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿਖੇ ਲਗਾਏ ਜਾ ਰਹੇ ਕਾਊਂਟਿੰਗ ਟੇਬਲ, ਬੈਰੀਕੇਡਿੰਗ, ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਪ੍ਰਬੰਧਾਂ ਦੇ ਨਾਲ- ਨਾਲ ਚੋਣ ਸਮੱਗਰੀ ਦੀ ਸੁਰੱਖਿਅਤ ਰਖਵਾਲੀ, 24*7 ਨਿਗਰਾਨੀ ਅਤੇ ਐਮਰਜੈਂਸੀ ਸਥਿਤੀਆਂ ਲਈ ਤੁਰੰਤ ਕਾਰਵਾਈ ਯੋਜਨਾ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰਾ ਸਟਾਫ ਆਪਣੀਆਂ ਡਿਊਟੀਆਂ ਨੂੰ ਸਮੇਂ ਸਿਰ ਅਤੇ ਜ਼ਿੰਮੇਵਾਰੀ ਨਾਲ ਨਿਭਾਏ, ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ, ਸੁਰੱਖਿਅਤ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਹੋ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande