
ਫਾਜ਼ਿਲਕਾ 11 ਦਸੰਬਰ (ਹਿੰ. ਸ.)। ਮਾਨਯੋਗ ਰਾਜਪਾਲ ਪੰਜਾਬ ਦੇ 18 ਦਸੰਬਰ ਨੂੰ ਫਾਜ਼ਿਲਕਾ ਵਿਖੇ ਹੋਣ ਵਾਲੇ ਦੌਰੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਸਮਾਗਮ ਵਾਲੇ ਸਥਾਨਾਂ 'ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਨੂੰ ਸਾਫ—ਸਫਾਈ, ਆਵਾਜਾਈ ਨਿਰਵਿਘਨ ਬਣਾਉਣ ਸਮੇਤ ਪੁਖਤਾ ਪ੍ਰਬੰਧਾਂ ਕਰਨ ਦੇ ਦਿਸ਼ਾ—ਨਿਰਦੇਸ਼ ਦਿੱਤੇ।ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਦਸੰਬਰ ਨੂੰ ਮਾਨਯੋਗ ਰਾਜਪਾਲ ਪੰਜਾਬ ਦੀ ਅਗਵਾਈ ਹੇਠ ਸੰਜੀਵ ਸਿਨੇਮਾ ਚੌਂਕ ਤੋਂ ਘੰਟਾ ਘਰ ਤੱਕ ਮਾਰਚ ਕੱਢਿਆ ਜਾਵੇਗਾ ਜਿਸ ਤਹਿਤ ਲੋੜੀਂਦੇ ਪ੍ਰਬੰਧਾਂ ਨੂੰ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਨੂੰ ਮੁਕੰਮਲ ਕਰਨ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ