ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਸਰਹੱਦੀ ਬਲਾਕ ਖੇਮਕਰਨ 'ਚ ਟੀਕਾਕਰਨ ਪ੍ਰੋਗਰਾਮ ਦਾ ਨਿਰੀਖਣ
ਤਰਨਤਾਰਨ, 11 ਦਸੰਬਰ (ਹਿੰ. ਸ.)। ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਸਰਹੱਦੀ ਬਲਾਕ ਖੇਮਕਰਨ ਦੇ
ਜ਼ਿਲ੍ਹਾ ਟੀਕਾਕਰਨ ਅਫ਼ਸਰ ਸਰਹੱਦੀ ਬਲਾਕ ਖੇਮਕਰਨ `ਚ ਟੀਕਾਕਰਨ ਪ੍ਰੋਗਰਾਮ ਦਾ ਨਿਰੀਖਣ ਕਰਦੇ ਹੋਏ.


ਤਰਨਤਾਰਨ, 11 ਦਸੰਬਰ (ਹਿੰ. ਸ.)। ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਸਰਹੱਦੀ ਬਲਾਕ ਖੇਮਕਰਨ ਦੇ ਕਮਿਊਨਿਟੀ ਹੈਲਥ ਸੈਂਟਰ ਅਤੇ ਪਿੰਡ ਵਲਟੋਹਾ ਤੇ ਸਿਹਤ ਕੇਂਦਰ ਵਿਖੇ ਚੱਲ ਰਹੇ ਟੀਕਾਕਰਨ ਪ੍ਰੋਗਰਾਮ ਅਤੇ ਬਲਾਕ ਦੇ ਵੈਕਸੀਨ ਸਟੋਰ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵਿਸ਼ਵ ਸਿਹਤ ਸੰਸਥਾ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਇਸ਼ਤਾ, ਸੀਨੀਅਰ ਮੈਡੀਕਲ ਅਫਸਰ ਬਲਾਕ ਖੇਮਕਨ ਡਾਕਟਰ ਬਚਿੱਤਰ ਸਿੰਘ ਅਤੇ ਵੀਸੀਸੀਐਮ ਮਨਦੀਪ ਸਿੰਘ ਵੀ ਮੌਜੂਦ ਰਹੇ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਨਿਰੀਖਣ ਦੌਰਾਨ ਦੋਵੇਂ ਸਿਹਤ ਕੇਂਦਰਾਂ ਵਿਖੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੀ ਸੂਚੀ ਦੀ ਸਮੀਖਿਆ ਕਰਨ ਦੇ ਨਾਲ ਨਾਲ ਟੀਕਾਕਰਨ ਲਈ ਵਰਤੀ ਜਾਣ ਵਾਲੀ ਵੈਕਸੀਨ ਦੇ ਸਾਂਭ ਸੰਭਾਲ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।

ਟੀਕਾਕਰਨ ਸੈਸ਼ਨ ਦੌਰਾਨ ਆਸ਼ਾ ਵਰਕਰਜ ਨੂੰ ਹਦਾਇਤ ਕੀਤੀ ਗਈ ਕਿ ਉਨਾਂ ਦੇ ਪਿੰਡਾਂ ਦੇ ਵਿੱਚੋਂ ਕੋਈ ਵੀ ਲਾਭਪਾਤਰੀ ਬੱਚਾ ਅਤੇ ਗਰਭਵਤੀ ਮਹਿਲਾ ਲੁੜੀਂਦੇ ਟੀਕਾਕਰਨ ਤੋਂ ਵਾਂਝਿਆਂ ਨਾ ਰਹੇ ਅਤੇ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਟੀਕਾਕਰਨ ਸੈਸ਼ਨਾਂ ਬਾਰੇ ਪਿੰਡਾਂ ਦੇ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।

ਉਨਾਂ ਦੱਸਿਆ ਕਿ ਸਿਹਤ ਕਰਮੀ ਆਪਣੇ ਆਪਣੇ ਬਲਾਕਾਂ ਦੇ ਵਿੱਚ ਮੀਜ਼ਲਜ਼ ਰੁਬੈਲਾ, ਪੈਂਟਾਵੈਲੈਂਟ ਅਤੇ ਹੋਰ ਲੋੜੀਂਦੇ ਟੀਕਾਕਰਨ ਦੇ ਮਿਥੇ ਹੋਏ ਟੀਚਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਪ੍ਰਾਪਤ ਕਰਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਾਈ ਰਿਸਕ ਖੇਤਰਾਂ ਜਿਵੇਂ ਝੁਗੀਆਂ ਇੱਟਾਂ ਦੇ ਭੱਠਿਆਂ ਅਤੇ ਗੁੱਜਰਾਂ ਦੇ ਡੇਰਿਆਂ ਉੱਤੇ ਜਾ ਕੇ ਵੀ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਯਕੀਨੀ ਬਣਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande