ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਘਨੌਰ ਹਲਕੇ ਦੇ ਵੱਖ–ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ
ਪਟਿਆਲਾ, 11 ਦਸੰਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਇੰਚਾਰਜ ਸਰਬਜੀਤ ਸਿੰਘ ਝਿੰਜਰ ਅਤੇ ਚੋਣ ਇੰਚਾਰਜ ਜਥੇਦਾਰ ਜਸਮੇਰ ਸਿੰਘ ਵੱਲੋਂ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਵੱਖ–ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਦੌਰਾਨ ਉਹਨਾਂ ਨੇ ਕਬੂਲਪੁਰ, ਸਲੇਮਪੁ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਘਨੌਰ ਹਲਕੇ ਦੇ ਵੱਖ–ਵੱਖ ਪਿੰਡਾਂ ਕੀਤੀਆਂ ਚੋਣ ਮੀਟਿੰਗਾਂ ਦੌਰਾਨ.


ਪਟਿਆਲਾ, 11 ਦਸੰਬਰ (ਹਿੰ. ਸ.)।

ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਇੰਚਾਰਜ ਸਰਬਜੀਤ ਸਿੰਘ ਝਿੰਜਰ ਅਤੇ ਚੋਣ ਇੰਚਾਰਜ ਜਥੇਦਾਰ ਜਸਮੇਰ ਸਿੰਘ ਵੱਲੋਂ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਵੱਖ–ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਦੌਰਾਨ ਉਹਨਾਂ ਨੇ ਕਬੂਲਪੁਰ, ਸਲੇਮਪੁਰ ਸੇਖਾ, ਖੈਰਪੁਰ ਨਰੜੂ, ਬਠੋਨੀਆ ਆਦਿ ਪਿੰਡਾਂ ਵਿੱਚ ਸਥਾਨਕ ਨਿਵਾਸੀਆਂ ਨਾਲ ਮੀਟਿੰਗਾਂ ਕਰ ਕੇ ਚੋਣਾਂ ਬਾਰੇ ਵਿਚਾਰ–ਵਟਾਂਦਰਾ ਕੀਤਾ।

ਇਨ੍ਹਾਂ ਮਿਲਣੀਆਂ ਦੌਰਾਨ ਪਿੰਡਾਂ ਦੇ ਲੋਕਾਂ ਨੇ ਨੇਤਾਵਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਆਪਣੀਆਂ ਸਥਾਨਕ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਚੋਣਾਂ ਬਾਰੇ ਸੁਝਾਅ ਸਾਂਝੇ ਕੀਤੇ। ਇਨ੍ਹਾਂ ਮੀਟਿੰਗਾਂ ਦੌਰਾਨ ਪਿੰਡਾਂ ਦੇ ਬਜ਼ੁਰਗਾਂ, ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਵੱਲੋਂ ਖ਼ਾਸ ਤੌਰ ’ਤੇ ਇਹ ਗੱਲ ਸਾਂਝੀ ਕੀਤੀ ਗਈ ਕਿ ਝੂਠੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਲਕੇ ਦੇ ਮੁੱਦਿਆਂ ਨੂੰ ਅਣਡਿੱਠਾ ਕੀਤਾ, ਜਿਸ ਕਾਰਨ ਹਰ ਵਰਗ ਵਿੱਚ ਨਿਰਾਸ਼ਾ ਦਾ ਮਾਹੌਲ ਹੈ। ਲੋਕਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਉਹ ਪਾਰਟੀ ਹੈ ਜਿਸ ਨੇ ਹਰ ਸਮੇਂ ਪਿੰਡਾਂ ਦੀ ਅਵਾਜ਼ ਨੂੰ ਤਰਜੀਹ ਦਿੱਤੀ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਹਲਕੇ ਦਾ ਮਾਣ ਵਧਾਇਆ।

ਇਨ੍ਹਾਂ ਮਿਲਣੀਆਂ ਦੌਰਾਨ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਭਰਪੂਰ ਸਮਰਥਨ ਅਤੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਬਤ ਕਰ ਰਿਹਾ ਹੈ ਕਿ ਹਲਕੇ ਦੇ ਵਾਸੀ ਆਉਣ ਵਾਲੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਾਂ ਦੇ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹੀ ਜਿਤਾਉਣ ਦਾ ਪੱਕਾ ਫੈਸਲਾ ਕਰ ਚੁੱਕੇ ਹਨ।

ਪਿੰਡਾਂ ਦੇ ਨਿਵਾਸੀਆਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹਲਕੇ ਦੀਆਂ ਅਸਲ ਲੋੜਾਂ ਨੂੰ ਸਮਝ ਕੇ ਕੰਮ ਕੀਤਾ ਹੈ, ਜਦਕਿ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਨੀਤੀਆਂ ਅਤੇ ਝੂਠੇ ਲਾਰਿਆਂ ਦੀ ਸਚਾਈ ਲੋਕ ਅੱਜ ਪੂਰੀ ਤਰ੍ਹਾਂ ਜਾਣ ਚੁੱਕੇ ਹਨ। ਇਸ ਲਈ ਲੋਕਾਂ ਦਾ ਰੁਝਾਨ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ।

ਇਸ ਮੌਕੇ ‘ਤੇ ਖ਼ਾਸ ਕਰਕੇ ਨੌਜਵਾਨ ਵਰਗ ਵਿੱਚ ਕਾਫ਼ੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਮੀਟਿੰਗਾਂ ਵਿੱਚ ਹਿੱਸਾ ਲਿਆ ਅਤੇ ਪੂਰੇ ਜੋਸ਼ ਨਾਲ ਆਪਣੇ ਸਮਰਥਨ ਦਾ ਪ੍ਰਗਟਾਵਾ ਕੀਤਾ।

ਮੀਟਿੰਗਾਂ ਦੌਰਾਨ ਸਰਬਜੀਤ ਸਿੰਘ ਝਿੰਜਰ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਉਹ ਹਲਕੇ ਦੇ ਹਰੇਕ ਘਰ ਤੱਕ ਪਹੁੰਚ ਕੇ ਲੋਕਾਂ ਦੀਆਂ ਉਮੀਦਾਂ ਨੂੰ ਸਮਝਣਗੇ ਅਤੇ ਜਿੱਤ ਤੋਂ ਬਾਅਦ ਹਰ ਵਾਅਦੇ ’ਤੇ ਪੂਰਾ ਉਤਰਨਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande