ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ’ਚ ਵਾਪਰੀ ਘਟਨਾ 'ਤੇ ਪ੍ਰਗਟਾਇਆ ਸੋਗ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ
ਨਵੀਂ ਦਿੱਲੀ, 11 ਦਸੰਬਰ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿੱਚ ਹੋਏ ਹਾਦਸੇ ''ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜ
ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ’ਚ ਵਾਪਰੀ ਘਟਨਾ 'ਤੇ ਪ੍ਰਗਟਾਇਆ ਸੋਗ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ


ਨਵੀਂ ਦਿੱਲੀ, 11 ਦਸੰਬਰ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿੱਚ ਹੋਏ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇੱਕ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਇਸ ਮੁਸ਼ਕਲ ਸਮੇਂ ਵਿੱਚ ਦੁਖੀ ਪਰਿਵਾਰਾਂ ਨੂੰ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਉੱਥੇ ਹੀ ਹਾਦਸੇ ਦੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande