ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ: ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
ਲੁਧਿਆਣਾ, 11 ਦਸੰਬਰ (ਹਿੰ. ਸ.)। ਪੰਜਾਬ ਸਰਕਾਰ ਦੀ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ''ਤੇ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛਿੰਨਾ ਵੱਲੋਂ ਸਥਾਨਕ ਗਿਆਨ ਵਿਦਿਆਲਿਆ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ
ਵਿਧਾਇਕ ਰਾਜਿੰਦਰਪਾਲ ਕੌਰ ਛਿੰਨਾ ਸਥਾਨਕ ਗਿਆਨ ਵਿਦਿਆਲਿਆ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਮੌਕੇ।


ਲੁਧਿਆਣਾ, 11 ਦਸੰਬਰ (ਹਿੰ. ਸ.)। ਪੰਜਾਬ ਸਰਕਾਰ ਦੀ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛਿੰਨਾ ਵੱਲੋਂ ਸਥਾਨਕ ਗਿਆਨ ਵਿਦਿਆਲਿਆ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਸ਼ੁਭ ਆਰੰਭ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਹ ਸੜਕ ਨਗਰ ਨਿਗਮ ਵੱਲੋਂ ਬਣਾਈ ਜਾ ਰਹੀ ਹੈ ਜਿਸ 'ਤੇ ਕਰੀਬ 84 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 3000 ਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਵਿੱਚ 4 ਫੁੱਟ ਗਟਕਾ ਅਤੇ 10 ਇੰਚ ਆਰ.ਐਮ.ਸੀ. ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਵਿੱਚ ਕਰੀਬ 1 ਮਹੀਨੇ ਦਾ ਸਮਾਂ ਲੱਗੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇ। ਵਿਧਾਇਕ ਰਜਿੰਦਰਪਾਲ ਕੌਰ ਛਿੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਲੋਕਾਂ ਦੇ ਕੰਮਾਂ ਲਈ ਅੱਗੇ ਰਹੀ ਹੈ ਅਤੇ ਸਮਰਪਿਤ ਭਾਵ ਨਾਲ ਵਿਕਾਸ ਕਾਰਜ਼ਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande