ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ
ਤਰਨਤਾਰਨ, 11 ਦਸੰਬਰ (ਹਿੰ. ਸ.)। ਵਿਦਿਆਰਥੀਆਂ ਵਿਚ ਆਪਣੇ ਅਧਿਕਾਰਾਂ ਦੀ ਸਮਝ ਅਤੇ ਜਾਗਰੂਕਤਾ ਵਿਕਸਿਤ ਕਰਨ ਹਿਤ 77ਵੇਂ ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ, ਪੋਸਟਰ, ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ
ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ ਮੁਕਾਬਲੇ ’ਚ ਭਾਗ ਲੈਣ ਵਾਲੀਆ ਵਿਦਿਆਰਥਣਾ।ਂ


ਤਰਨਤਾਰਨ, 11 ਦਸੰਬਰ (ਹਿੰ. ਸ.)। ਵਿਦਿਆਰਥੀਆਂ ਵਿਚ ਆਪਣੇ ਅਧਿਕਾਰਾਂ ਦੀ ਸਮਝ ਅਤੇ ਜਾਗਰੂਕਤਾ ਵਿਕਸਿਤ ਕਰਨ ਹਿਤ 77ਵੇਂ ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ, ਪੋਸਟਰ, ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਵੱਲੋਂ ਜੇਤੂ ਵਿਦਿਆਰਥੀਆਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਨੇ ਕਿਹਾ ਕਿ ਸਮੇਂ ਦੇ ਹਾਣੀ ਬਣਾਉਣ ਲਈ ਵਿਦਿਆਰਥੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਸਮਝ ਦੀ ਅਤੀ ਜਰੂਰੀ ਲੋੜ ਹੈ ਅਤੇ ਉਹਨਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਇਸ ਮੌਕੇ ਨੋਡਲ ਅਫ਼ਸਰ ਐੱਲ ਏ ਮੈਡਮ ਰਜਨੀ ਬਾਲਾ ਜੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਧੰਨਵਾਦੀ ਸ਼ਬਦ ਕਹੇ। ਇਸ ਸਮੇਂ ਸਮੂਹ ਸਟਾਫ ਹਾਜਰ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande