
ਫਾਜ਼ਿਲਕਾ 13 ਦਸੰਬਰ (ਹਿੰ. ਸ.)। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਫਾਜ਼ਿਲਕਾ ਲਈ ਨਿਯੁਕਤ ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ-ਕਮ- ਚੋਣ ਅਬਜ਼ਰਵਰ ਕਮਲ ਕੁਮਾਰ ਗਰਗ ਵੱਲੋਂ 14 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮਦੇਨਜਰ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ ਜਿਥੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਣਾ ਹੈ |
ਚੋਣ ਅਬਜ਼ਰਵਰ ਕਮਲ ਕੁਮਾਰ ਗਰਗ, ਆਈ.ਏ.ਐਸ. (ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ) ਨੇ ਸਰਕਾਰੀ ਆਈ ਟੀ ਆਈ ਜਲਾਲਾਬਾਦ, ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਅਤੇ ਡੀ ਏ ਵੀ ਕਾਲਜ ਅਬੋਹਰ ਦਾ ਦੌਰਾ ਕਰਦਿਆਂ ਅਧਿਕਾਰੀਆਂ ਨੂੰ 14 ਦਸੰਬਰ ਨੂੰ ਬਿਲਕੁਲ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦੀ ਹਦਾਇਤ ਦਿੱਤੀ|ਉਨ੍ਹਾਂ ਚੋਣ ਅਮਲ ਸਟਾਫ ਨੂੰ ਕਿਹਾ ਕਿ ਚੋਣ ਪ੍ਰਕ੍ਰਿਆ ਦੀ ਜਿੰਮੇਵਾਰੀ ਪੂਰੀ ਤਰ੍ਹਾਂ ਨਿਰਪੱਖ ਤੇ ਬਿਨਾਂ ਕਿਸੇ ਦਬਾਅ ਦੇ ਨਿਭਾਈ ਜਾਵੇ ਤੇ ਪੋਲਿੰਗ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾਵੇ| ਉਨ੍ਹਾਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਚੋਣਾ ਮੁਕੰਮਲ ਕਰਵਾਉਣ ਲਈ ਉਹ ਫਾਜ਼ਿਲਕਾ ਜ਼ਿਲ੍ਹੇ ਵਿਚ ਮੌਜੂਦ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ