ਚੋਣ ਪ੍ਰਚਾਰ ਲਈ ਆਏ ਬਾਹਰਲੇ ਸਮੱਰਥਕਾਂ ਨੂੰ ਚੋਣ ਪ੍ਰਚਾਰ ਬੰਦ ਹੋਣ ਤੇ ਚੋਣਾਂ ਨਾਲ ਸਬੰਧਤ ਇਲਾਕੇ ਦੀ ਹਦੂਦ ਛੱਡਣ ਦੇ ਹੁਕਮ
ਮੋਗਾ, 13 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 ਦੇ ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ-2025 ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ


ਮੋਗਾ, 13 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 ਦੇ ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ-2025 ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀ, ਰਿਸ਼ਤੇਦਾਰਾਂ ਅਤੇ ਸਮੱਰਥਕਾਂ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਚੋਣਾਂ ਨਾਲ ਸਬੰਧਤ ਇਲਾਕੇ ਦੀ ਹਦੂਦ ਤੋਂ ਬਾਹਰ ਚਲੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ।

ਸਾਗਰ ਸੇਤੀਆ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ-2025 ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਚੋਣਾਂ ਦੀ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਲੋਕਾਂ ਵਿੱਚ ਬਿਨ੍ਹਾਂ ਕੇਸ ਡਰ ਤੋਂ ਸਫਲਤਾਪੂਰਵਕ ਕਰਵਾਉਣ ਲਈ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਵੱਖ-ਵੱਖ ਸਿਆਸੀ ਪਾਰਟੀਆਂ/ਅਜਾਦ ਉਮੀਦਵਾਰ, ਚੋਣ ਲਈ ਖੜੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਵੱਖ-ਵੱਖ ਜਿਲ੍ਹਿਆਂ/ਰਾਜਾਂ ਤੋਂ ਮੋਗਾ ਜ਼ਿਲ੍ਹੇ ਵਿੱਚ ਆਏ ਵਿਅਕਤੀਆਂ ਨੂੰ ਪ੍ਰਚਾਰ/ਮੁਹਿੰਮ ਖਤਮ ਹੋਣ ਉਪਰੰਤ ਹਲਕੇ ਤੋਂ ਬਾਹਰ ਜਾਣ ਲਈ ਹਦਾਇਤ ਕੀਤੀ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲਾ ਪੁਲਿਸ ਮੁੱਖੀ ਆਪਣੇ ਅਧੀਨ ਪੈਂਦੇ ਥਾਣਿਆਂ ਦੇ ਮੁਖੀਆਂ ਰਾਹੀਂ ਕਮਿਊਨਟੀ ਹਾਲ/ਰੈਸਟੋਰੈਂਟ ਆਦਿ ਦੀ ਚੈਕਿੰਗ ਕਰਵਾ ਕੇ ਇਹ ਵੇਖਣ ਕਿ ਕੀ ਇਨ੍ਹਾਂ ਵਿਚ ਬਾਹਰਲੇ ਵਿਅਕਤੀਆਂ ਨੂੰ ਰਿਹਾਇਸ਼ ਮੁਹੱਈਆ ਕਰਵਾਈ ਗਈ ਹੈ।ਅਜਿਹੇ ਬਾਹਰਲੇ ਵਿਅਕਤੀ ਮਿਲਣ ਤੇ, ਜੋ ਇਨ੍ਹਾਂ ਪਿੰਡਾਂ ਦੇ ਵੋਟਰ ਨਹੀਂ ਹਨ, ਦੀ ਸ਼ਨਾਖਤ ਕਰਕੇ ਉਨ੍ਹਾਂ ਦੀਆਂ ਸੂਚੀਆਂ ਬਣਾਈਆ ਜਾਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande