
ਲੁਧਿਆਣਾ, 13 ਦਸੰਬਰ (ਹਿੰ. ਸ.)। ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਨੂੰ ਅੱਗੇ ਤੋਰਦਿਆਂ ਫੇਰ ਹਲਕਾ ਆਤਮ ਨਗਰ ਦੇ ਵਾਰਡ ਨੰਬਰ 52 ਵਿਖੇ ਮੋਬਾਇਲ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਵਿਧਾਇਕ ਸਿੱਧੂ ਵੱਲੋਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ।
ਵਿਧਾਇਕ ਸਿੱਧੂ ਵੱਲੋਂ ਮੋਬਾਇਲ ਵੈਨ ਨੇੜੇ ਪਹੁੰਚੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਖੁਦ ਨੇੜੇ ਹੋ ਕੇ ਗੱਲ ਸੁਣੀ ਅਤੇ ਵਿਸ਼ੇਸ਼ ਤਵੱਜੋ ਦਿੰਦਿਆਂ ਉਨ੍ਹਾਂ ਦੀਆਂ ਪ੍ਰਤੀਬੇਨਤੀਆਂ ਦਾ ਤੁਰੰਤ ਨਿਪਟਾਰਾ ਕੀਤਾ। ਉਨ੍ਹਾਂ ਨਿੱਜੀ ਤੌਰ 'ਤੇ ਵੀ ਉਨ੍ਹਾਂ ਦੀ ਮਾਲੀ ਹਮਦਾਦ ਕੀਤੀ ਅਤੇ ਉਹਨਾਂ ਦੀ ਬੁਢਾਪਾ ਅਤੇ ਅੰਗਹੀਣ ਪੈਨਸ਼ਨ ਦੇ ਫਾਰਮ ਵੀ ਭਰੇ ਤਾਂ ਜੋ ਉਹਨਾਂ ਨੂੰ ਪੈਨਸ਼ਨ ਲਈ ਦਫਤਰਾਂ ਵਿੱਚ ਭਟਕਣਾ ਨਾ ਪਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ