
ਚੰਡੀਗੜ੍ਹ, 13 ਦਸੰਬਰ (ਹਿੰ.ਸ.)। ਪੰਜਾਬ ਕਾਂਗਰਸ ਵਿੱਚ ਮੁੱਖ ਮੰਤਰੀ ਬਣਨ ਲਈ ਹਾਈਕਮਾਂਡ ਨੂੰ 500 ਕਰੋੜ ਦਿੱਤੇ ਜਾਣ ਦੇ ਬਿਆਨ ਤੋਂ ਬਾਅਦ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਬਿਆਨ ਤੋਂ ਬਾਅਦ ਸੁਰੱਖਿਆ ਦੀ ਮੰਗ ਕਰਨ ਵਾਲੀ ਨਵਜੋਤ ਕੌਰ ਸਿੱਧੂ ’ਤੇ ਪਲਟਵਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਹੁਣ ਆਪਣੀ ਜਾਨ ਦਾ ਡਰ ਸਤ੍ਹਾ ਰਿਹਾ ਹੈ, ਤਾਂ ਪਹਿਲਾਂ ਹੀ ਸੋਚ ਸਮਝਕੇ ਸੋਚਣਾ ਚਾਹੀਦਾ ਸੀ।
ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, ਮੈਨੂੰ ਲੱਗਦਾ ਹੈ ਕਿ ਮੈਨੂੰ ਹੁਣ ਕੁਝ ਸੁਰੱਖਿਆ ਦੀ ਲੋੜ ਹੈ। ਮੇਰੀ ਸੁਰੱਖਿਆ ਤੁਹਾਡੀ ਜ਼ਿੰਮੇਵਾਰੀ ਹੈ। ਕਿਰਪਾ ਕਰਕੇ ਇਹ ਵੀ ਦੱਸੋ ਕਿ ਤੁਸੀਂ ਪੰਜਾਬ ਦੇ ਰਾਜਪਾਲ ਕੋਲ ਮੇਰੇ ਵਲੋਂ ਉਠਾਏ ਗਏ ਮੁੱਦਿਆਂ ਦਾ ਜਵਾਬ ਕਿਉਂ ਨਹੀਂ ਦਿੱਤਾ। ਤੁਸੀਂ ਸ਼ਰਾਬ ਅਤੇ ਮਾਈਨਿੰਗ ਮਾਫੀਆ ਨੂੰ ਕਿਉਂ ਬਚਾ ਰਹੇ ਹੋ?
ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬ ਦਿੱਤਾ ਕਿ ਨੇਤਾ ਪਹਿਲਾਂ ਜੋ ਮੂੰਹ ’ਚ ਆਏ ਉਲਟੇ-ਸਿੱਧੇ ਬਿਆਨ ਦੇ ਦਿੰਦੇ ਹਨ, ਅਤੇ ਫਿਰ ਮੇਰੇ ਕੋਲ ਆਉਂਦੇ ਹਨ, ਇਹ ਕਹਿੰਦੇ ਹੋਏ ਕਿ ਸਾਨੂੰ ਜਾਨ ਨੂੰ ਖ਼ਤਰਾ ਹੈ। ਨਵਜੋਤ ਕੌਰ 'ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੇ ਕਾਂਗਰਸ ਵਿੱਚ ਵੀ ਕੁਰਸੀ ਦੇ ਰੇਟ ਸੈੱਟ ਕਰ ਦਿੱਤੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ