13 ਦਸੰਬਰ ਸ਼ਾਮ 4 ਵਜੇ ਤੋਂ ਬਾਅਦ ਹਲਕੇ ਦੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ: ਏ. ਡੀ. ਸੀ. ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਹਿੰ. ਸ.)। ਪੰਜਾਬ ਰਾਜ ਵਿੱਚ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਲਈ ਪੋਲਿੰਗ 14 ਦਸੰਬਰ 2025 ਨੂੰ ਨਿਰਧਾਰਤ ਕੀਤੀ ਗਈ ਹੈ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਮਾਨਯੋਗ ਮੁੱਖ ਚੋ
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ


ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਹਿੰ. ਸ.)। ਪੰਜਾਬ ਰਾਜ ਵਿੱਚ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਲਈ ਪੋਲਿੰਗ 14 ਦਸੰਬਰ 2025 ਨੂੰ ਨਿਰਧਾਰਤ ਕੀਤੀ ਗਈ ਹੈ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਮਾਨਯੋਗ ਮੁੱਖ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਲਗਾਤਾਰਤਾ ਵਿੱਚ ਵਾਧਾ ਕਰਦੇ ਹੋਏ ਵੱਖ-ਵੱਖ ਪਾਬੰਦੀਆਂ ਲਗਾਈਆਂ ਜਾਣੀਆਂ ਲਾਜ਼ਮੀ ਹਨ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ, ਪੀ.ਸੀ.ਐਸ. ਨੇ ਸਟੈਂਡਰਡ ਓਪਰੇਟਿੰਗ ਪਰੋਸੀਜ਼ਰ (ਐਸ.ਓ.ਪੀ.) ਵਿੱਚ ਅਖੀਰਲੇ 48 ਘੰਟੇ (ਪ-2) ਵਿੱਚ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵਿੱਚ ਫੌਜ਼ਦਾਰੀ ਜਾਬਤਾ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਦੇ ਮੱਦੇਨਜ਼ਰ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਚੱਲਣ ਫਿਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡਿਊਟੀ ਤੇ ਤੈਨਾਤ ਸੁਰੱਖਿਆ/ ਪੁਲਿਸ ਅਮਲੇ ਤੇ, ਸਰਕਾਰੀ ਫੰਕਸ਼ਨਾਂ ਤੇ, ਵਿਆਹ ਸ਼ਾਦੀਆਂ/ ਧਾਰਮਿਕ ਨਗਰ ਕੀਰਤਨਾਂ, ਮਾਤਮੀ ਸਮਾਰੋਹਾਂ ਤੇ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਲਾਗੂ ਨਹੀਂ ਹੋਵੇਗਾ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਲਕੇ ਤੋਂ ਬਾਹਰੋਂ ਆਏ ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਮਿਤੀ 13 ਦਸੰਬਰ 2025 ਨੂੰ ਸ਼ਾਮ 4 ਵਜੇ ਤੋਂ ਪਹਿਲਾਂ ਪਹਿਲਾਂ ਵਾਪਿਸ ਚਲੇ ਜਾਣ। ਉਕਤ ਧਾਰਾ ਅਨੁਸਾਰ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਹਲਕੇ ਦੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ।

ਇਸ ਤੋਂ ਇਲਾਵਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਰੀਪ੍ਰੈਸਟੇਂਸ਼ਨ ਆਫ਼ ਦੀ ਪੀਪਲ ਐਕਟ, 1951 ਦੇ ਸੈਕਸ਼ਨ 130 ਦੀ ਰੋਸ਼ਨੀ ਵਿੱਚ ਫੌਜਦਾਰੀ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪੈਂਦੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਪ੍ਰਚਾਰ ਨਾਲ ਸਬੰਧਿਤ ਪੋਸਟਰ/ਬੈਨਰ ਲਗਾਉਣ, ਸ਼ੋਰ ਮਚਾਉਣ ਜਾਂ ਹੁੱਲੜਬਾਜੀ ਕਰਨ ਅਤੇ ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਕੋਈ ਵੀ ਪ੍ਰਾਈਵੇਟ ਵਹੀਕਲ ਲਿਜਾਣ ਅਤੇ ਪੋਲਿੰਗ ਬੂਥ/ਟੈਂਟ ਲਗਾਉਣ ਸਬੰਧੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਤੇ ਵੀ ਮਨਾਹੀ ਦੇ ਹੁਕਮ ਜਾਰੀ ਕੀਤੇ। ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ/ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ, ਬੀ.ਐਲ.ਓ, ਸੈਕਟਰ ਅਫਸਰ, ਚੋਣਾਂ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।

ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਥਿੰਦ, ਪੀ.ਸੀ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 (BNSS) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਮਿਤੀ 13 ਦਸੰਬਰ 2025 ਨੂੰ ਸ਼ਾਮ ਤੋਂ 15 ਦਸੰਬਰ 2025 ਨੂੰ ਸਵੇਰੇ 10 ਵਜੇ ਤੱਕ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੱਕ “ਡਰਾਈ ਡੇ” ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਇਹਨਾਂ ਦਿਨਾਂ ਦੌਰਾਨ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ’ਤੇ ਪੂਰਨ ਤੌਰ ‘ਤੇ ਰੋਕ ਹੋਵੇਗੀ। ਇਹ ਹੁਕਮ ਹੋਟਲਾਂ ਅਤੇ ਰੈਸਟੋਰੈਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ‘ਤੇ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ‘ਤੇ ਵੀ ਪੂਰਨ ਤੌਰ ‘ਤੇ ਲਾਗੂ ਹੋਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande