ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਵਾਲੇ ਦਿਨ 14 ਦਸੰਬਰ ਨੂੰ ਚੋਣਾਂ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਰਹੇਗਾ ਡਰਾਈ ਡੇ
ਮੋਗਾ, 13 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ-54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ-2025 ਦੀਆਂ ਚੋਣਾਂ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਵਾਲੇ ਦਿਨ 14 ਦਸੰਬਰ ਨੂੰ ਚੋਣਾਂ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਰਹੇਗਾ ਡਰਾਈ ਡੇ


ਮੋਗਾ, 13 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ-54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ-2025 ਦੀਆਂ ਚੋਣਾਂ ਵਾਲੇ ਦਿਨ, ਚੋਣਾਂ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਪੈਂਦੇ ਇਲਾਕਿਆਂ ਵਿੱਚ 14 ਦਸੰਬਰ, 2025 ਨੂੰ 00.00 ਵਜੇ ਤੋਂ 15 ਦਸੰਬਰ, 2025 ਨੂੰ ਸਵੇਰੇ 10 ਵਜੇ ਤੱਕ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਤੇ ਵੀ ਪੂਰਨ ਤੌਰ ਤੇ ਲਾਗੂ ਰਹੇਗਾ।

ਸਾਗਰ ਸੇਤੀਆ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ-2025 ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਹ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande