
ਫ਼ਰੀਦਕੋਟ 13 ਦਸੰਬਰ (ਹਿੰ. ਸ)। ਜ਼ਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਮਿਤੀ 14-12-2025 ਨੂੰ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ -2025 ਦੀਆਂ ਚੋਣਾ ਕਰਵਾਈਆਂ ਜਾ ਰਹੀਆਂ ਹਨ। ਇਸ ਮੰਤਵ ਲਈ ਸੈਕਟਰ ਸੁਪਰਵਾਈਜ਼ਰ ਪਹਿਲਾਂ ਹੀ ਸਬੰਧਤ ਰਿਟਰਨਿੰਗ ਅਫਸਰਾਂ ਵਲੋਂ ਤਾਇਨਾਤ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ /ਸਟੇਸ਼ਨਾਂ,ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸੈਕਟਰ ਸੁਪਰਵਾਈਜ਼ਰਾਂ ਨੂੰ ਉਨ੍ਹਾਂ ਅਧੀਨ ਆਉਂਦੇ ਪੋਲਿੰਗ ਸਟੇਸ਼ਨਾਂ ਦੇ ਏਰੀਏ ਵਿੱਚ ਸਪੈਸ਼ਲ ਡਿਊਟੀ ਮੈਜਿਸਟਰੇਟ ਵਜੋਂ ਤਾਇਨਾਤ ਕੀਤਾ ਜਾਂਦਾ ਹੈ। ਇਹ ਹੁਕਮ ਮਿਤੀ 13-12-2025 ਨੂੰ ਸਵੇਰ 09.00 ਵਜੇ ਤੋਂ ਮਿਤੀ 14-12-2025 ਤੱਕ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ